ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਰੋਮ ਪਹੁੰਚੇ ਹਨ। ਉਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਔਰਤਾਂ ਨੇ ‘ਜੈ ਸ਼੍ਰੀ ਰਾਮ’ ਦੇ ਨਾਅਰਿਆਂ ਲਗਾਏ। ਇੱਕ ਔਰਤ ਨੇ ਮੋਦੀ ਸਾਹਮਣੇ ਸੰਸਕ੍ਰਿਤ ਦੇ ਸ਼ਲੋਕਾਂ ਦਾ ਪਾਠ ਕੀਤਾ ਤੇ ਨਾਲ ਹੀ ਓਮ ਨਮੋਹ ਸ਼ਿਵਾਯ ਦਾ ਵੀ ਜਾਪ ਕੀਤਾ। ਪੂਰਾ ਰੋਮ ‘ਮੋਦੀ-ਮੋਦੀ’ ਦੇ ਨਾਅਰਿਆਂ ਨਾਲ ਗੂੰਜ ਉਠਿਆ।
PM ਮੋਦੀ ਇਟਲੀ ਦੇ ਪ੍ਰਧਾਨ ਮੰਤਰੀ ਮਾਰੀਓ ਡਰਾਗੀ ਦੇ ਸੱਦੇ ‘ਤੇ 29 ਤੋਂ 31 ਤੱਕ ਰੋਮ ਤੇ ਵੈਟੀਕਨ ਸਿਟੀ ਦੇ ਦੌਰੇ ‘ਤੇ ਹਨ ਤੇ ਇਸ ਮੌਕੇ ਉਹ ਕੋਰੋਨਾ ਮਹਾਮਾਰੀ ਨਾਲ ਪ੍ਰਭਾਵਿਤ ਅਰਥਵਿਵਸਥਾ ਨੂੰ ਮੁੜ ਲੀਹ ‘ਤੇ ਲਿਆਉਣ ਲਈ ਵਿਚਾਰ-ਚਰਚਾ ਕਰਨਗੇ। ਇਸ ਬੈਠਕ ਵਿਚ ਜਲਵਾਯੂ ਤਬਦੀਲੀ ਦੇ ਮਸਲੇ ‘ਤੇ ਵੀ ਚਰਚਾ ਹੋ ਸਕਦੀ ਹੈ।
ਮੋਦੀ ਨੇ ਰੋਮ ਦੇ ਪਿਆਜਾ ਗਾਂਧੀ ਵਿਚ ਮਹਾਤਮਾ ਗਾਂਧੀ ਦੀ ਪ੍ਰਤਿਮਾ ਨੂੰ ਫੁੱਲ ਭੇਟ ਕੀਤੇ ਤੇ ਉਥੇ ਰੋਮ ਦੇ ਪਿਆਜ਼ਾ ਗਾਂਧੀ ਵਿਚ ਇਕੱਠੇ ਹੋਏ ਭਾਰਤੀ ਭਾਈਚਾਰੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਤੋਂ ਪਹਿਲਾਂ ਮੋਦੀ ਨੇ ਯੂਰਪੀ ਕੌਂਸਲ ਦੇ ਪ੍ਰਧਾਨ ਚਾਰਲਸ ਮਿਸ਼ੇਲ ਤੇ ਯੂਰਪੀ ਕਮਿਸ਼ਨ ਦੇ ਪ੍ਰਧਾਨ ਉਰਸਲਾ ਡਾਨ ਡੇਰ ਲੇਯੇਨ ਨਾਲ ਇਕ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਧਰਤੀ ਨੂੰ ਬੇਹਤਰ ਬਣਾਉਣ ਤੇ ਹੋਰਨਾਂ ਲੋਕਾਂ ਦਰਮਿਆਨ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਗੌਰਤਲਬ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਾਅਦ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸੇ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ ਰੋਮ ਪੁੱਜੇ ਹਨ। ਜੀ-20 ਸੰਮੇਲਨ ਦੀ ਸਮਾਪਤੀ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ 31 ਅਕਤੂਬਰ ਨੂੰ ਗਲਾਸਗੋ ਲਈ ਰਵਾਨਾ ਹੋਣਗੇ ਜਿੱਥੇ ਉਹ 26ਵੀਂ ਕਾਨਫ਼ਰੰਸ ਆਫ਼ ਪਾਰਟੀਜ਼ (COP -26) ਵਿੱਚ ਵਿਸ਼ਵ ਨੇਤਾਵਾਂ ਦੇ ਸੰਮੇਲਨ ਵਿੱਚ ਸ਼ਾਮਲ ਹੋਣਗੇ।