ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਦਿੱਲੀ ‘ਚ ਚੱਲ ਰਹੇ ਮੋਰਚੇ ਦਰਮਿਆਨ ਇਕ ਹੋਰ ਮੰਦਭਾਗੀ ਖ਼ਬਰ ਆਈ ਹੈ। ਇਥੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ ਦੋ ਕਿਸਾਨ ਸ਼ਹੀਦ ਹੋ ਗਏ ਹਨ।
ਮ੍ਰਿਤਕਾਂ ਦੀ ਪਛਾਣ ਧਰਮ ਸਿੰਘ ਤੇ ਰਿਪਨ ਸਿੰਘ ਵਜੋਂ ਹੋਈ ਹੈ ਤੇ ਉਹ ਪਿੰਡ ਜੇਠੂਕੇ ਦੇ ਵਸਨੀਕ ਸਨ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਕਿਸਾਨਾਂ ਦੀ ਅਚਾਨਕ ਤਬੀਅਤ ਵਿਗੜ ਗਈ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਨਿੱਕਾ ਸਿੰਘ ਜੇਠੂਕੇ ਨੇ ਦੱਸਿਆ ਕਿ ਧਰਮ ਸਿੰਘ (54) ਤੇ ਰਿਪਨ ਸਿੰਘ (51) ਦੋਵੇਂ ਕਿਸਾਨ ਪਿਛਲੇ ਲਗਭਗ ਇਕ ਹਫਤੇ ਤੋਂ ਕਾਫਲੇ ਨਾਲ ਦਿੱਲੀ ਮੋਰਚੇ ‘ਤੇ ਜਾ ਰਹੇ ਸਨ ਤੇ ਕੱਲ੍ਹ ਅਚਾਨਕ ਹੀ ਉਨ੍ਹਾਂ ਦੋਵਾਂ ਦੀ ਤਬੀਅਤ ਖਰਾਬ ਹੋ ਗਈ ਜਿਸ ਕਾਰਨ ਉਨ੍ਹਾਂ ਨੂੰ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਪਰ ਉਨ੍ਹਾਂ ਦੀ ਉਥੇ ਮੌਤ ਹੋ ਗਈ।