ਪੰਜਾਬ ਦੇ ਕਿਸਾਨਾਂ ਲਈ ਚੰਗੀ ਖਬਰ ਹੈ। ਸਰਕਾਰ ਵੱਲੋਂ ਉਨ੍ਹਾਂ ਨਰਮਾ ਕਿਸਾਨਾਂ ਨੂੰ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾ ਸਕਦਾ ਹੈ ਜਿਨ੍ਹਾਂ ਦੀ ਫਸਲ ਮੀਂਹ, ਗੜ੍ਹੇਮਾਰੀ ਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖਰਾਬ ਹੋ ਗਈ ਸੀ।
ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਅੱਜ ਇਹ ਐਲਾਨ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਨਰਮਾ ਉਤਪਾਦਕਾਂ ਨਾਲ ਜੁੜੇ ਖੇਤ ਮਜ਼ਦੂਰਾਂ ਨੂੰ ਵੀ 800 ਤੋਂ ਲੈ ਕੇ 1200 ਰੁਪਏ ਤੱਕ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤੇ ਜਾਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੇ ਮਾਲ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਪੰਜਾਬ ਭਵਨ ਵਿਚ 11 ਵਜੇ ਪ੍ਰੈੱਸ ਕਾਨਫਰੰਸ ਕਰਨਗੇ ਜਿਸ ਵਿਚ ਕਿਸਾਨਾਂ ਵੱਲੋਂ ਕਪਾਹ ਦੀ ਫਸਲ ਨੂੰ ਲੈ ਕੇ ਮੁਆਵਜ਼ੇ ਦੀ ਮੰਗ ਬਾਰੇ ਸਰਕਾਰ ਵੱਲੋਂ ਫੈਸਲਾ ਲਿਆ ਜਾਵੇਗਾ।