ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਤੇ ਪੰਜਾਬੀਅਤ ਦੀ ਆਰਥਿਕਤਾ ਦਾ ਲੱਕ ਤੋੜਨ ਵਾਲੇ ਬਿਜਲੀ ਸਮਝੌਤੇ ਰੱਦ ਕਰਵਾਉਣ ਦੀ ਤਿਆਰੀ ਖਿੱਚ ਲਈ ਹੈ। ਇਸੇ ਕਰਕੇ ਬੀਤੇ ਦਿਨੀਂ CM ਚੰਨੀ ਵੱਲੋਂ ਵਕੀਲਾਂ ਨਾਲ ਉੱਚ ਪੱਧਰੀ ਬੈਠਕ ਕੀਤੀ ਗਈ ਸੀ। ਇਸ ਮੀਟਿੰਗ ਵਿਚ ਮੰਤਰੀਆਂ ਤੋਂ ਇਲਾਵਾ ਬਿਜਲੀ ਵਿਭਾਗ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ। ਤੇ ਇਹ ਪੂਰੀ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਪੰਜਾਬ ਵਿਧਾਨ ਸਭਾ ਦੇ ਅਗਲੇ ਵਿਸ਼ੇਸ਼ ਸੈਸ਼ਨ ਵਿਚ ਬਿਜਲੀ ਸਮਝੌਤਿਆਂ ਨੂੰ ਰੱਦ ਕਰਵਾਉਣ ਲਈ ਸਰਕਾਰ ਬਿੱਲ ਪੇਸ਼ ਕਰੇਗੀ।
ਪੰਜਾਬ ਮੰਤਰੀ ਮੰਡਲ ਦੀ ਬੈਠਕ ਪਹਿਲੀ ਨਵੰਬਰ ਨੂੰ ਬੁਲਾਈ ਗਈ ਹੈ ਤੇ ਇਸ ਵਿਚ ਬਿਜਲੀ ਸਮਝੌਤੇ ਰੱਦ ਕਰਵਾਉਣ ‘ਤੇ ਦੁਬਾਰਾ ਵਿਚਾਰ-ਚਰਚਾ ਹੋਵੇਗੀ ਤੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਇਨ੍ਹਾਂ ਬਿਜਲੀ ਸਮਝੌਤਿਆਂ ਨੂੰ ਰੱਦ ਕਰਵਾਉਣ ਲਈ ਬਿੱਲ ਵੀ ਪੇਸ਼ ਕੀਤਾ ਜਾਵੇਗਾ ਤੇ 8 ਨਵੰਬਰ ਨੂੰ ਬੁਲਾਏ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਬਿਲ ਲਿਆਉਣ ‘ਤੇ ਪੂਰਾ ਜ਼ੋਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪੰਜਾਬ ਵਿਸ ਵਿਚ ਲਿਆਏ ਜਾ ਰਹੇ ਬਿਲ ਵਿਚ ਥਰਮਲ ਤੇ ਸੋਲਰ ਪਲਾਂਟਾਂ ਨੂੰ ਮੌਕਾ ਵੀ ਦਿੱਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਜਲੀ ਕੱਟਾਂ ਤੋਂ ਰਾਹਤ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਦੇ ਹੁਕਮਾਂ ‘ਤੇ 500 ਮੈਗਾਵਾਟ ਸੋਲਰ ਪਾਵਰ ਲਈ ਦੋ ਟੈਂਡਰ ਕੱਢੇ ਗਏ ਸਨ। ਇਸ ਤਹਿਤ ਸਰਕਾਰ ਨੂੰ ਰੀਨਿਊ ਦਿਨਕਰ ਜੋਯਤੀ ਪ੍ਰਾਈਵੇਟ ਲਿਮਟਿਡ ਵੱਲੋਂ 2.33 ਰੁਪਏ ਪ੍ਰਤੀ ਯੂਨਿਟ ਦੀ ਰਿਕਾਰਡ ਘੱਟ ਕੀਮਤ ‘ਤੇ 250 ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਪ੍ਰਾਪਤ ਹੋਈ ਹੈ। ਉੱਥੇ ਹੀ, SJVN ਲਿਮਟਿਡ ਨੇ 2.69 ਰੁਪਏ ਦੀ ਦਰ ਨਾਲ 100 ਮੈਗਾਵਾਟ ਅਤੇ SAEL ਲਿਮਟਿਡ ਨੇ 2.69 ਰੁਪਏ ਪ੍ਰਤੀ ਯੂਨਿਟ ਨਾਲ 50 ਮੈਗਾਵਾਟ ਸੋਲਰ ਪਾਵਰ ਦੇਣ ਦੀ ਪੇਸ਼ਕਸ਼ ਕੀਤੀ ਹੈ।