ਨਸ਼ੇ ਦੀਆਂ 12 ਲੱਖ ਗੋਲੀਆਂ ਮਾਮਲੇ ਵਿਚ ਸੀ. ਬੀ. ਆਈ. ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸਟੇਟਸ ਰਿਪੋਰਟ ਪੇਸ਼ ਕਰ ਦਿੱਤੀ ਹੈ ਤੇ ਨਾਲ ਹੀ ਜਾਂਚ ਵਾਸਤੇ ਉਨ੍ਹਾਂ ਨੇ ਹੋਰ ਸਮਾਂ ਮੰਗਿਆ ਹੈ। ਹਾਈਕੋਰਟ ਵੱਲੋਂ ਸੀ. ਬੀ. ਆਈ. ਨੂੰ 15 ਦਸੰਬਰ ਤੱਕ ਦਾ ਸਮਾਂ ਦਿੱਤਾ ਗਿਆ ਹੈ।
ਹਾਈਕੋਰਟ ਨੇ ਪਿਛਲੀ ਸੁਣਵਾਈ ‘ਤੇ ਜਾਂਚ ਰਿਪੋਰਟ ਸੀ. ਬੀ. ਆਈ. ਨੂੰ ਸੌਂਪੀ ਸੀ ਤੇ ਕਿਹਾ ਸੀ ਕਿ 2019 ਨੂੰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਵਿਭਾਗ ਨੇ ਟ੍ਰਾਮਾਡੋਲ ਦੀਆਂ 12 ਲੱਖ ਗੋਲੀਆਂ ਜ਼ਬਤ ਕੀਤੀਆਂ ਸਨ। ਉਸ ਸਮੇਂ ਇਹ ਦਵਾਈ ਪਾਬੰਦੀਸ਼ੁਦਾ ਸੀ ਇਸ ਲਈ ਐੱਨ. ਡੀ. ਪੀ. ਸੀ. ਤਹਿਤ ਮਾਮਲਾ ਦਰਜ ਹੋਣਾ ਚਾਹੀਦਾ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਹਾਈਕੋਰਟ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਤੇ ਜੁਆਇੰਟ ਕਮਿਸ਼ਨਰ ਤੋਂ ਹਲਫਨਾਮਾ ਵੀ ਮੰਗਿਆ ਸੀ।
ਹਾਈਕੋਰਟ ਨੇ ਕਿਹਾ ਸੀ ਕਿ ਇਹ ਬਹੁਤ ਵੱਡੀ ਲਾਪਰਵਾਹੀ ਹੈ। ਪੰਜਾਬ ਪੁਲਿਸ ਅਤੇ ਡਰੱਗ ਕੰਟਰੋਲਰ ਨੇ ਇਸ ਮਾਮਲੇ ‘ਚ ਕੁਝ ਨਹੀਂ ਕੀਤਾ। ਇਹ ਕੋਈ ਆਮ ਮਾਮਲਾ ਨਹੀਂ ਹੈ, ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਪੰਜਾਬ ਵਿੱਚ ਐਨਡੀਪੀਐਸ ਕੇਸਾਂ ਦੀ ਜਾਂਚ ਆਮ ਤਰੀਕੇ ਨਾਲ ਨਹੀਂ ਹੋ ਰਹੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ‘ਚ ਇਨ੍ਹਾਂ ਮਾਮਲਿਆਂ ‘ਚ ਲੋਕਾਂ ਨੂੰ ਝੂਠਾ ਫਸਾਉਣ ਦੇ ਮਾਮਲੇ ਵਧਦੇ ਜਾ ਰਹੇ ਹਨ। ਆਮ ਤੌਰ ‘ਤੇ ਨਸ਼ਾ ਸਪਲਾਈ ਕਰਨ ਵਾਲੇ ਫੜੇ ਜਾਂਦੇ ਹਨ, ਪਰ ਇਹ ਨਸ਼ਾ ਕਿੱਥੋਂ ਆ ਰਿਹਾ ਹੈ ਅਤੇ ਇਸ ਦਾ ਸਰਗਨਾ ਕੌਣ ਹੈ, ਇਸ ਬਾਰੇ ਕੁਝ ਪਤਾ ਨਹੀਂ ਲੱਗਦਾ ਅਤੇ ਦੋਸ਼ੀ ਬਰੀ ਹੋ ਜਾਂਦੇ ਹਨ। ਇਸੇ ਲਈ ਹਾਈਕੋਰਟ ਵੱਲੋਂ ਇਸ ਕੇਸ ਦੀ ਜ਼ਿੰਮੇਵਾਰੀ ਸੀ. ਬੀ. ਆਈ. ਨੂੰ ਦਿੱਤੀ ਗਈ ਸੀ।