ਖੇਤੀ ਕਾਨੂੰਨਾਂ ਨੂੰ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਪਡੇਟ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਯੂਨੀਅਨ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਫੋਨ ‘ਤੇ ਗੱਲਬਾਤ ਕੀਤੀ।
ਇਸ ਮੌਕੇ ਚੰਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ 8 ਨਵੰਬਰ ਨੂੰ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਤੇ ਨਾਲ ਹੀ ਉਨ੍ਹਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਭਰੋਸਾ ਵੀ ਦਿਵਾਇਆ। CM ਚੰਨੀ ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੋਂ ਗਾਈਡਲਾਈਨ ਮੰਗੀਆਂ ਜਿਸ ਮੁਤਾਬਕ ਪੰਜਾਬ ਸਰਕਾਰ ਖੇਤੀ ਕਾਨੂੰਨਾਂ ਨੂੰ ਲੈ ਕੇ ਆਪਣੀ ਅਗਲੀ ਰਣਨੀਤੀ ਬਣਾ ਸਕੇ।
ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸਾਨ ਸਾਨੂੰ ਜੋ ਪਾਸ ਕਰਨ ਨੂੰ ਕਹਿਣਗੇ, ਉਹੀ ਪਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡਾ ਦਿੱਤਾ ਇੱਕ ਵੀ ਨੁਕਤਾ ਨਹੀਂ ਹਿਲਾਵਾਂਗੇ। ਚੰਨੀ ਨੇ ਕਿਹਾ ਕਿ ਮੈਨੂੰ ਸਰਕਾਰ ਟੁੱਟਣ ਦਾ ਕੋਈ ਡਰ ਨਹੀਂ ਹੈ। ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਤੋਂ ਇਲਾਵਾ ਮੁੱਖ ਮੰਤਰੀ ਚੰਨੀ ਨੇ ਗੰਨਾ ਕਿਸਾਨਾਂ ਲਈ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਸ਼ੂਗਰ ਮਿੱਲ ਵਾਲਿਆਂ ਨੂੰ ਬੁਲਾਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਾਂਗੇ ਤੇ ਮਿੱਲਾਂ ਟਾਈਮ ਸਿਰ ਹੀ ਚੱਲਣਗੀਆਂ।