ਗੋਆ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕਾਂਗਰਸ ਵੀ ਚੋਣਾਂ ਵਿੱਚ ਵੋਟਰਾਂ ਨੂੰ ਲੁਭਾਉਣ ਲਈ ਪੂਰਾ ਜ਼ੋਰ ਲਗਾ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਇਸ ਸਮੇਂ ਗੋਆ ‘ਚ ਹਨ, ਇਸ ਦੌਰਾਨ ਉਨ੍ਹਾਂ ਨੇ ਅੱਜ ਵੇਲਸਾਓ ‘ਚ ਮਛੇਰਿਆਂ ਨਾਲ ਮੁਲਾਕਾਤ ਕੀਤੀ ਹੈ।
ਇਸ ਮੀਟਿੰਗ ਵਿੱਚ ਰਾਹੁਲ ਨੇ ਮਛੇਰੇ ਭਾਈਚਾਰੇ ਦੇ ਕਈ ਮੈਂਬਰਾਂ ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜਦੋਂ ਯੂਪੀਏ ਸਰਕਾਰ ਸੱਤਾ ਵਿੱਚ ਸੀ ਤਾਂ ਪੈਟਰੋਲ ਦੀ ਅੰਤਰਰਾਸ਼ਟਰੀ ਕੀਮਤ 140 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਸੀ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਉਸ ਸਮੇਂ ਤੋਂ ਬਹੁਤ ਘੱਟ ਹਨ ਪਰ ਤੁਹਾਨੂੰ ਪੈਟਰੋਲ ਅਤੇ ਡੀਜ਼ਲ ਲਈ ਬਹੁਤ ਕੀਮਤ ਅਦਾ ਕਰਨੀ ਪੈ ਰਹੀ ਹੈ।
ਰਾਹੁਲ ਨੇ ਆਪਣੇ ਭਾਸ਼ਣ ਦੌਰਾਨ ਅੱਗੇ ਕਿਹਾ ਕਿ, “ਅਸੀਂ ਚੋਣਾਂ ਤੋਂ ਪਹਿਲਾਂ ਛੱਤੀਸਗੜ੍ਹ ਵਿੱਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਅਤੇ ਅਸੀਂ ਉਹ ਵਾਅਦਾ ਪੂਰਾ ਵੀ ਕੀਤਾ ਹੈ। ਤੁਸੀਂ ਪੰਜਾਬ, ਕਰਨਾਟਕ ਵਿੱਚ ਵੀ ਜਾ ਕੇ ਇਸਦੀ ਪੁਸ਼ਟੀ ਕਰ ਸਕਦੇ ਹੋ। ਸਾਡੇ ਮੈਨੀਫੈਸਟੋ ਵਿੱਚ ਜੋ ਕੁੱਝ ਵੀ ਕਿਹਾ ਜਾਂਦਾ ਹੈ, ਉਹ ਗਾਰੰਟੀ ਹੈ। ਵਾਅਦਾ ਨਹੀਂ।”
ਵੀਡੀਓ ਲਈ ਕਲਿੱਕ ਕਰੋ -: