ਕਾਂਗਰਸ ਵੱਲੋਂ ਸਿੱਖ ਦੰਗਿਆਂ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਸਿਆਸਤ ਭਖ ਗਈ ਹੈ। ਐੱਸ. ਜੀ.ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਦੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਟਾਈਟਲਰ ਨੂੰ ਸਨਮਾਨਿਤ ਕੀਤੇ ਜਾਣ ਨਾਲ ਸਿੱਖਾਂ ਨੂੰ ਮਾਨਸਿਕ ਪੀੜਾ ਪੁੱਜੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਨੂੰ ਵੱਡਾ ਜ਼ਖਮ ਦਿੱਤਾ ਹੈ। 1984 ਦੇ ਸਿੱਖ ਦੰਗਿਆਂ ਵਿਚ ਜਿਹੜੇ ਵਿਅਕਤੀ ਦੋਸ਼ੀ ਪਾਏ ਗਏ ਸਨ, ਉਨ੍ਹਾਂ ਨੂੰ ਕਾਂਗਰਸ ਵੱਲੋਂ ਸਨਮਾਨ ਦਿੱਤਾ ਜਾਣਾ ਸੱਚਮੁੱਚ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਆਪਣੇ ਰਾਜ਼ ਛਿਪਾਉਣ ਲਈ ਕਦੇ-ਕਦੇ ਵੱਡੇ ਅਹੁਦੇ ਦੇ ਕੇ ਤਾਂ ਕਦੇ-ਕਦੇ ਮੰਤਰਾਲਾ ਦੇ ਕੇ ਨਿਵਾਜਿਆ ਜਾਂਦਾ ਹੈ। ਮੈਂ ਕਾਂਗਰਸ ਦੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੀ ਹੈ। ਕਾਂਗਰਸ ਨੇ ਸਿੱਖ ਪਰਿਵਾਰਾਂ ਨੂੰ ਇੱਕ ਵਾਰ ਫਿਰ ਤੋਂ ਪੀੜਾ ਦਿੱਤੀ ਹੈ ਤੇ ਇਸ ਤੋਂ ਵੱਡੀ ਹੋਰ ਘਿਨਾਉਣੀ ਹਰਕਤ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਕੋਈ ਵੀ ਸੰਜੀਦਾ ਵਿਅਕਤੀ ਕਾਂਗਰਸ ਦੀ ਇਸ ਕਾਰਵਾਈ ਨੂੰ ਸਹੀ ਨਹੀਂ ਠਹਿਰਾਏਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਗੌਰਤਲਬ ਹੈ ਕਿ ਜਿੱਥੇ ਵਿਰੋਧੀ ਪਾਰਟੀਆਂ ਕਾਂਗਰਸ ਦੀ ਭੂਮਿਕਾ ਨੂੰ ਲੈ ਕੇ ਫਿਰ ਸਵਾਲ ਖੜ੍ਹੇ ਕਰ ਰਹੀਆਂ ਹਨ, ਉੱਥੇ ਹੀ ਹੁਣ ਇਸ ਮਸਲੇ ਨੂੰ ਲੈ ਕੇ ਕਾਂਗਰਸ ਦੇ ਅੰਦਰ ਵੀ ਆਵਾਜ਼ ਉੱਠਣ ਲੱਗੀ ਹੈ। ਕਾਂਗਰਸ ਦੇ ਸਾਬਕਾ ਪੰਜਾਬ ਪ੍ਰਧਾਨ ਅਤੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਵੀ ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਬੇਹੱਦ ਗੰਭੀਰ ਮਸਲਾ ਦੱਸਿਆ ਹੈ। ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੀਨੀਅਰ ਕਾਂਗਰਸੀ ਆਗੂ ਅੰਬਿਕਾ ਸੋਨੀ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਹਾਈਮਕਾਨ ਨੇ ਚੰਨੀ ਤੇ ਅੰਬਿਕਾ ਸੋਨੀ ਨਾਲ ਗੱਲਬਾਤ ਕੀਤੀ ਹੋਵੇਗੀ। ਇਸ ਮੁੱਦੇ ‘ਤੇ ਉਨ੍ਹਾਂ ਕੀ ਰਾਏ ਦਿੱਤੀ, ਇਹ ਤਾਂ ਦੋਵੇਂ ਆਗੂ ਹੀ ਦੱਸ ਸਕਦੇ ਹਨ।