ਚੰਡੀਗੜ੍ਹ : ਜਗਦੀਸ਼ ਟਾਈਟਲਰ ਦੀ ਨਿਯੁਕਤੀ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਲਾਏ ਦੋਸ਼ਾਂ ਪਿੱਛੋਂ ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਤੋਂ ਸਵਾਲ ਕੀਤਾ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਉਹਨਾਂ ਨੇ 1984 ਦੇ ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਦੀ ਕਾਂਗਰਸ ਦੀ ਉਚ ਤਾਕਤੀ ਕਮੇਟੀ ਵਿਚ ਨਿਯੁਕਤੀ ਲਈ ਸਹਿਮਤੀ ਕਿਉਂ ਦਿੱਤੀ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਇਹ ਸਵਾਲ ਪੁੱਛਣ ਲਈ ਮਜਬੂਰ ਹੋਇਆ ਹੈ ਕਿਉਂਕਿ ਇਸ ਮਾਮਲੇ ਵਿਚ ਦੋਸ਼ ਸੂਬਾ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਲਗਾਏ ਹਨ। ਉਹਨਾਂ ਕਿਹਾ ਕਿ ਜਾਖੜ ਨੇ ਸਪੱਸ਼ਟ ਕਿਹਾ ਹੈ ਕਿ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਕਾਂਗਰਸੀ ਆਗੂ ਅਬਿੰਕਾ ਸੋਨੀ, ਜੋ ਪੰਜਾਬ ਕਾਂਗਰਸ ਦੇ ਅਸਿੱਧੇ ਰੂਪ ਵਿਚ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ, ਆਪ ਰਾਹੁਲ ਗਾਂਧੀ ਸਮੇਤ ਪਾਰਟੀ ਹਾਈਕਮਾਨ ਨੂੰ ਸੂਬੇ ਨਾਲ ਸਬੰਧਤ ਸਾਰੇ ਮਾਮਲਿਆਂ ’ਤੇ ਸਲਾਹ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਡਾ. ਚੀਮਾ ਨੇ ਕਿਹਾ ਕਿ ਭਾਵੇਂ 1984 ਦੇ ਸਿੱਖ ਕਤਲੇਆਮ ਵਿਚ ਸ੍ਰੀ ਸੁਨੀਲ ਜਾਖੜ ਦੇ ਪਰਿਵਾਰ ਦੀ ਭੂਮਿਕਾ ਵੀ ਨਿੰਦਣਯੋਗ ਹੈ ਪਰ ਫਿਰ ਵੀ ਉਹਨਾਂ ਵੱਲੋਂ ਲਗਾਏ ਦੋਸ਼ਾਂ ਦਾ ਮੁੱਖ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਰਾਹੁਲ ਗਾਂਧੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਉਹਨਾਂ ਨੇ ਅਜਿਹੇ ਵਿਅਕਤੀ ਨੂੰ ਪ੍ਰਤੀਸ਼ਠਤ ਨਿਯੁਕਤੀ ਕਿਉਂ ਦਿੱਤੀ ਜਦੋਂ ਜਗਦੀਸ਼ ਟਾਈਟਲਰ ਦੇ ਹੱਥ ਖੂਨ ਨਾਲ ਰੰਗੇ ਹਨ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ‘ਚ ਕੰਟਰੋਲ ਰੇਖਾ ਕੋਲ ਧਮਾਕੇ ‘ਚ ਲੈਫਟੀਨੈਂਟ ਸਣੇ ਪੰਜਾਬ ਦਾ ਇਕ ਜਵਾਨ ਸ਼ਹੀਦ
ਡਾ. ਚੀਮਾ ਨੇ ਕਿਹਾ ਕਿ ਇਸ ਕਦਮ ਨਾਲ ਸਿੱਖ ਭਾਈਚਾਰੇ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ। ਉਹਨਾਂ ਨੇ ਚੰਨੀ ਤੇ ਸੋਨੀ ਨੂੰ ਕਿਹਾ ਕਿ ਉਹ ਸਪੱਸ਼ਟ ਕਰਨ ਕਿ ਕੀ ਉਹਨਾਂ ਨੇ ਇਸ ਕਦਮ ਦੀ ਹਮਾਇਤ ਕੀਤੀ ਸੀ। ਉਹਨਾਂ ਕਿਹਾ ਕਿ ਇਹ ਹੋਰ ਵੀ ਹੈਰਾਨੀਜਨਕ ਹੈ ਕਿ ਮੁੱਖ ਮੰਤਰੀ ਨੇ ਹਾਲੇ ਤੱਕ ਨਿਯੁਕਤੀ ’ਤੇ ਸਵਾਲ ਨਹੀਂ ਚੁੱਕਿਆ।
ਉਹਨਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਚੰਨੀ ਵਿਚ ਨੈਤਿਕ ਦਲੇਰੀ ਨਹੀਂ ਹੈ ਤੇ ਉਹ ਸਿੱਖ ਕੌਮ ਦੇ ਨਾਲ ਨਾਲ ਪੰਜਾਬੀਆਂ ਦੇ ਹਿੱਤ ਵੀ ਸਿਰਫ ਆਪਣੀ ਕੁਰਸੀ ਬਚਾਉਣ ਲਈ ਵੇਚਣ ਵਾਸਤੇ ਤਿਆਰ ਹਨ ਤੇ ਪੰਜਾਬੀ ਕਦੇ ਵੀ ਇਹ ਧੋਖਾ ਬਰਦਾਸ਼ਤ ਨਹੀਂ ਕਰਨਗੇ।