ਰਾਜਧਾਨੀ ਦੇਹਰਾਦੂਨ ਦੇ ਵਿਕਾਸ ਨਗਰ ‘ਚ ਐਤਵਾਰ ਸਵੇਰੇ ਯਾਤਰੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ ਹੁਣ ਤੱਕ 11 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਚਾਰ ਗੰਭੀਰ ਜ਼ਖਮੀ ਹਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।ਸਥਾਨਕ ਲੋਕ ਆਪਣੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ।

ਜਾਣਕਾਰੀ ਮੁਤਾਬਕ ਹਾਦਸੇ ਦਾ ਸ਼ਿਕਾਰ ਹੋਏ ਯੂਟੀਲਿਟੀ ਵਾਹਨ ‘ਚ 25 ਲੋਕ ਸਵਾਰ ਸਨ। ਰਿਪੋਰਟ ਮੁਤਾਬਕ ਬੱਸ ‘ਚ ਸਵਾਰ ਸਾਰੇ ਲੋਕ ਇਕ ਹੀ ਪਿੰਡ ਦੇ ਰਹਿਣ ਵਾਲੇ ਸਨ। ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਬਚਾਅ ਕਾਰਜ ਜਾਰੀ ਹੈ। ਇਹ ਹਾਦਸਾ ਚਕਰਾਤਾ ਤਹਿਸੀਲ ਦੇ ਪਿੰਡ ਬਾਇਲਾ ਨੇੜੇ ਵਾਪਰਿਆ। ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਨ੍ਹਾਂ ਵਿੱਚੋਂ ਚਾਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਰਨ ਵਾਲੇ ਸਾਰੇ ਲੋਕ ਇੱਕੋ ਪਿੰਡ ਦੇ ਰਹਿਣ ਵਾਲੇ ਹਨ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























