ਕੈਨੇਡਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਮੋਗਾ ਦੇ ਪਿੰਡ ਰੌਂਤਾ ਦੇ 22 ਸਾਲਾਂ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਕੰਵਲ ਉਰਫ ਹਨੀ ਵਜੋਂ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਹਰਕੰਵਲ ਰੁਜ਼ਗਾਰ ਲਈ ਦੋ ਹਫ਼ਤੇ ਪਹਿਲਾਂ ਹੀ ਕੈਨੇਡਾ ਗਿਆ ਸੀ। ਜਿੱਥੇ ਬਰੈਂਪਟਨ ਵਿੱਚ ਇੱਕ ਟਰਾਲੇ ਵਿੱਚੋਂ ਉਸਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਹੈ। ਹਰਕੰਵਲ ਦੀ ਮੌਤ ਦੀ ਖਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦਾ ਮਾਹੌਲ ਪੈਦਾ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਹਨੀ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਇਹ ਵੀ ਪੜ੍ਹੋ: CM ਚੰਨੀ ਨੇ ਰਾਜੌਰੀ ਵਿਖੇ ਸ਼ਹੀਦ ਹੋਏ ਸਿਪਾਹੀ ਮਨਜੀਤ ਸਿੰਘ ਦੀ ਸ਼ਹਾਦਤ ‘ਤੇ ਪ੍ਰਗਟਾਇਆ ਦੁੱਖ
ਇਸ ਸਬੰਧੀ ਮ੍ਰਿਤਕ ਹਨੀ ਦੇ ਪਿਤਾ ਸਵਰਨ ਸਿੰਘ ਗਿੱਲ ਨੇ ਦੱਸਿਆ ਕਿ ਹਰਕੰਵਲ ਕੈਨੇਡਾ ‘ਚ ਆਪਣੇ ਦੋਸਤਾਂ ਨਾਲ ਟਰਾਲੇ ਵਿੱਚ ਜਾ ਰਿਹਾ ਸੀ। ਜਿੱਥੇ ਅਚਾਨਕ ਉਸਦੀ ਤਬੀਅਤ ਖਰਾਬ ਹੋ ਗਈ। ਜਿਸ ਤੋਂ ਬਾਅਦ ਉਸ ਦੇ ਸਾਥੀ ਉਸ ਨੂੰ ਟਰਾਲੇ ਵਿੱਚ ਹੀ ਛੱਡ ਕੇ ਚਲੇ ਗਏ ।
ਜਿਸ ਤੋਂ ਬਾਅਦ ਕੈਨੇਡਾ ਦੀ ਪੁਲਿਸ ਵੱਲੋਂ ਪੈਟਰੋਲ ਪੰਪ ’ਤੇ ਖੜ੍ਹੇ ਟਰਾਲੇ ਵਿੱਚੋਂ ਹਨੀ ਦੀ ਮ੍ਰਿਤਕ ਦੇਹ ਨੂੰ ਬਰਾਮਦ ਕੀਤਾ ਗਿਆ ਹੈ । ਪੁਲਿਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ ।
ਵੀਡੀਓ ਲਈ ਕਲਿੱਕ ਕਰੋ -: