ਪੰਜਾਬ ਵਿਚ ਡੇਂਗੂ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੇ ਸਾਲ ਦੀ ਤੁਲਨਾ ਵਿਚ ਇਸ ਸਾਲ ਵੱਡੀ ਗਿਣਤੀ ਵਿਚ ਡੇਂਗੂ ਦੇ ਕੇਸ ਸਾਹਮਣੇ ਆ ਰਹੇ ਹਨ ਤੇ ਮਰਨ ਵਾਲਿਆਂ ਦਾ ਅੰਕੜਾ ਵੀ ਤੇਜ਼ੀ ਨਾਲ ਵੱਧ ਰਿਹਾ ਹੈ। ਹੁਣ ਡੇਂਗੂ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਵੀ ਹੋਣੀ ਸ਼ੁਰੂ ਹੋ ਗਈ ਹੈ।
ਡੇਂਗੂ ਦੇ ਵੱਧ ਰਹੇ ਮਾਮਲਿਆਂ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਸਰਕਾਰ ਨੂੰ ਫਟਕਾਰ ਲਗਾਈ ਹੈ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਡੇਂਗੂ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ ਜਿਸ ਲਈ ਸੂਬਾ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਸਮਾਂ ਰਹਿੰਦਿਆਂ ਹਾਲਾਤ ਨੂੰ ਕੰਟਰੋਲ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: