ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਜੀਤ ਸਿੰਘ ਦੇ ਦੁਖੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਉਨ੍ਹਾਂ ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਬਲਿਦਾਨ ਦੇ ਕੇ ਉਨ੍ਹਾਂ ਆਪਣੀ ਸਮਰਪਣ ਭਾਵਨਾ ਦਿਖਾਈ ਹੈ। ਮਨਜੀਤ ਸਿੰਘ ਦੀ ਸ਼ਹਾਦਤ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਹ ਅਣਵਿਆਹਿਆ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।