ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਪਾਰਟੀ ‘ਤੇ ਵੱਡਾ ਹਮਲਾ ਬੋਲਿਆ। ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਉਨ੍ਹਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਾਗੀ ਨਹੀਂ ਹੋਣਾ ਚਾਹੀਦਾ ਸੀ।
ਨਾਭਾ ਵਿਖੇ ਪ੍ਰੀਤ ਕੰਬਾਈਨ ਇੰਡਸਟਰੀ ਦੇ ਐਮਡੀ ਹਰੀ ਸਿੰਘ ਦੇ ਘਰ ਪਹੁੰਚੇ ਵੱਡੇ ਬਾਦਲ ਨੇ ਕਿਹਾ ਕਿ ਜੇ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਵੀ ਦਿੱਤਾ ਗਿਆ ਸੀ, ਪਰ ਫਿਰ ਵੀ ਉਨ੍ਹਾਂ ਨੂੰ ਆਪਣੀ ਪਾਰਟੀ ਨਾਲ ਬਗ਼ਾਵਤ ਨਹੀਂ ਸੀ ਕਰਨੀ ਚਾਹੀਦੀ।
ਮੈਨੂੰ ਵੀ ਕਈ ਵਾਰ ਅਹੁਦਾ ਨਹੀਂ ਮਿਲਿਆ, ਮੈਂ ਵੀ ਪਾਰਟੀ ਵਿਚ ਪੂਰਾ ਕੰਮ ਕੀਤਾ ਪਰ ਕੈਪਟਨ ਅਮਰਿੰਦਰ ਸਿੰਘ ਤਾਂ ਪਾਰਟੀ ਹੀ ਛੱਡ ਕੇ ਚਲੇ ਗਏ। ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ‘ਤੇ ਉਨ੍ਹਾਂ ਕਿਹਾ ਕਿ ਇਸ ਨਾਲ ਅਮਰਿੰਦਰ ਨੂੰ ਕੋਈ ਸਫਲਤਾ ਨਹੀਂ ਮਿਲੇਗੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕਾਂਗਰਸ ਪਾਰਟੀ ‘ਤੇ ਹਮਲਾ ਬੋਲਦਿਆਂ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਬਹੁਤ ਵੱਡੀ ਜ਼ਿੰਮੇਵਾਰੀ ਸੀ, ਪਰ ਉਹ ਇਹ ਜ਼ਿੰਮੇਵਾਰੀ ਨਿਭਾਉਣ ਵਿੱਚ ਅਸਫਲ ਰਹੇ। ਕਿਸੇ ਪ੍ਰਤੀ ਜ਼ਾਤੀ ਲੜਾਈ ਨਹੀਂ ਲੜਨੀ ਚਾਹੀਦੀ।
ਇਹ ਵੀ ਪੜ੍ਹੋ : ਵੱਡੀ ਖਬਰ : ਹਰਿਆਣਾ ਸਰਕਾਰ ਨੇ ਇਨ੍ਹਾਂ 14 ਜ਼ਿਲ੍ਹਿਆਂ ‘ਚ ਪਟਾਕਿਆਂ ਦੀ ਵਰਤੋਂ ਤੇ ਵਿਕਰੀ ‘ਤੇ ਲਗਾਈ ਪਾਬੰਦੀ
ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਧਾਰਮਿਕ ਤੌਰ ਉਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਉਤੇ ਹਮਲਾ ਕਰਵਾਇਆ ਅਤੇ 1984 ਦੇ ਕਤਲੇਆਮ ਕਰਵਾਇਆ। ਕਾਂਗਰਸ ਨੇ ਪੰਜਾਬ ਦਾ ਪਾਣੀ ਵੀ ਖੋਹ ਲਿਆ। ਕਾਂਗਰਸ ਪਾਰਟੀ ਨੇ ਜਿਹੜਾ ਨੁਕਸਾਨ ਕੀਤਾ ਹੈ, ਉਹ ਅੰਗਰੇਜ਼ਾਂ ਤੇ ਮੁਗਲਾਂ ਤੋਂ ਵੀ ਵੱਧ ਹੈ।