ਦੀਵਾਲੀ ਤੋਂ ਪਹਿਲਾਂ ਐੱਲ.ਪੀ.ਜੀ. ਦੀਆਂ ਕੀਮਤਾਂ ‘ਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਐੱਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਵਿੱਚ ਅੱਜ 265 ਰੁਪਏ ਦਾ ਵਾਧਾ ਕੀਤਾ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਇਹ ਵਾਧਾ ਸਿਰਫ਼ ਵਪਾਰਕ ਸਿਲੰਡਰਾਂ ਵਿੱਚ ਹੋਇਆ ਹੈ। ਘਰੇਲੂ ਐੱਲ.ਪੀ.ਜੀ. ਸਿਲੰਡਰ ਦੀ ਕੀਮਤ ਵਿੱਚ ਅਜੇ ਕੋਈ ਬਦਲਾਅ ਨਹੀਂ ਹੋਇਆ ਹੈ।
ਇਸ ਵਾਧੇ ਤੋਂ ਬਾਅਦ ਹੁਣ ਦਿੱਲੀ ਵਿੱਚ ਵਪਾਰਕ ਸਿਲੰਡਰ 2000 ਰੁਪਏ ਨੂੰ ਪਾਰ ਕਰ ਗਿਆ ਹੈ। ਪਹਿਲਾਂ ਇਹ 1733 ਰੁਪਏ ਸੀ। ਮੁੰਬਈ ‘ਚ 1683 ਰੁਪਏ ‘ਚ ਮਿਲਣ ਵਾਲਾ 19 ਕਿਲੋ ਦਾ ਸਿਲੰਡਰ ਹੁਣ 1950 ਰੁਪਏ ‘ਚ ਮਿਲੇਗਾ। ਉੱਥੇ ਹੀ ਕੋਲਕਾਤਾ ‘ਚ ਹੁਣ 19 ਕਿਲੋ ਦਾ ਇੰਡੇਨ ਗੈਸ ਸਿਲੰਡਰ 2073.50 ਰੁਪਏ ਦਾ ਹੋ ਗਿਆ ਹੈ। ਚੇਨਈ ‘ਚ ਸਿਲੰਡਰ ਦੀ ਕੀਮਤ 2133 ਰੁਪਏ ਹੈ।
ਜੇਕਰ ਘਰੇਲੂ ਐੱਲ.ਪੀ.ਜੀ. ਸਿਲੰਡਰ ਦੀ ਗੱਲ ਕਰੀਏ ਤਾਂ ਅੱਜ ਇਸ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦਿੱਲੀ ‘ਚ 14.2 ਕਿਲੋ ਦਾ ਬਿਨਾਂ ਸਬਸਿਡੀ ਵਾਲਾ ਗੈਸ ਸਿਲੰਡਰ ਸਿਰਫ 899.50 ਰੁਪਏ ‘ਚ ਮਿਲ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 6 ਅਕਤੂਬਰ ਨੂੰ ਇਸ ਦੀ ਕੀਮਤ ਵਧਾਈ ਗਈ ਸੀ। ਇਸ ਦੇ ਨਾਲ ਹੀ 1 ਅਕਤੂਬਰ ਨੂੰ ਸਿਰਫ਼ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਕੋਲਕਾਤਾ ਵਿੱਚ 926 ਅਤੇ ਚੇਨਈ ਵਿੱਚ 14.2 ਕਿਲੋ ਦਾ ਐਲਪੀਜੀ ਸਿਲੰਡਰ ਅਜੇ ਵੀ 915.50 ਰੁਪਏ ਵਿੱਚ ਉਪਲਬਧ ਹੈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਖਦਸ਼ਾ ਜਤਾਇਆ ਜਾ ਰਿਹਾ ਸੀ ਕਿ ਇਸ ਵਾਰ ਐੱਲ.ਪੀ.ਜੀ. ਸਿਲੰਡਰ ਦੀ ਕੀਮਤ 1000 ਰੁਪਏ ਤੋਂ ਪਾਰ ਹੋ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: