ਪੰਜਾਬ ਵਿੱਚ ਡੇਂਗੂ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ਵਿੱਚ ਹੁਣ ਤੱਕ 16,400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇਸ ਕਾਰਨ 66 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਾਹਿਰਾਂ ਅਨੁਸਾਰ ਨਵੰਬਰ ਦੇ ਅੰਤ ਤੱਕ ਡੇਂਗੂ ਦੇ ਕਹਿਰ ਤੋਂ ਰਾਹਤ ਦੇ ਕੋਈ ਅਸਾਰ ਨਹੀਂ ਹਨ। ਦੇਸ਼ ‘ਚ ਕੋਰੋਨਾ ਦਾ ਕਹਿਰ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਸੀ ਕਿ ਹੁਣ ਡੇਂਗੂ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਨ੍ਹੀਂ ਦਿਨੀਂ ਡੇਂਗੂ ਲੋਕਾਂ ਲਈ ਮੁਸੀਬਤ ਦਾ ਕਾਰਨ ਬਣਿਆ ਹੋਇਆ ਹੈ। ਪੰਜਾਬ ਵਿੱਚ ਡੇਂਗੂ ਵੀ ਕਾਬੂ ਤੋਂ ਬਾਹਰ ਹੁੰਦਾ ਜਾ ਰਿਹਾ ਹੈ, ਜਿਸ ਨੇ ਸੂਬੇ ਵਿੱਚ ਪਿਛਲੇ ਚਾਰ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਪੰਜਾਬ ਵਿੱਚ ਹੁਣ ਤੱਕ ਡੇਂਗੂ ਦੇ 16,400 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਕਾਰਨ 66 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ ਵਿੱਚ ਪਿਛਲੇ 12 ਦਿਨਾਂ ਵਿੱਚ ਡੇਂਗੂ ਦੇ ਮਾਮਲੇ ਦੁੱਗਣੇ ਤੋਂ ਵੀ ਵੱਧ ਹੋ ਗਏ ਹਨ। 19 ਅਕਤੂਬਰ ਤੱਕ ਸੂਬੇ ਵਿੱਚ ਕੁੱਲ 8,600 ਮਾਮਲੇ ਸਨ ਜੋ ਹੁਣ ਵੱਧ ਕੇ 16,400 ਹੋ ਗਏ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸਭ ਤੋਂ ਖਰਾਬ ਹਾਲਤ ਮੋਹਾਲੀ ਦੀ ਹੈ। ਮੋਹਾਲੀ ‘ਚ ਹੁਣ ਤੱਕ 2457 ਡੇਂਗੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 31 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬਠਿੰਡਾ ਵਿੱਚ ਡੇਂਗੂ ਦੇ 2063 ਮਾਮਲੇ ਸਾਹਮਣੇ ਆਏ ਹਨ ਅਤੇ 4 ਮਰੀਜਾਂ ਦੀ ਮੌਤ ਹੋਈ ਹੈ। ਉੱਥੇ ਹੀ ਹੁਸ਼ਿਆਰਪੁਰ ਵਿੱਚ 1465, ਅੰਮ੍ਰਿਤਸਰ ਵਿੱਚ 1461, ਪਠਾਨਕੋਟ ਵਿੱਚ 1434 ਡੇਂਗੂ ਦੇ ਮਾਮਲੇ ਸਾਹਮਣੇ ਆਏ ਹਨ। ਡੇਂਗੂ ਨੂੰ ਲੈ ਕੇ ਕੁੱਝ ਵਿਭਾਗਾਂ ਦੁਆਰਾ ਕੀਤੀ ਜਾ ਰਹੀ ਲਾਪਰਵਾਹੀ ਸਾਹਮਣੇ ਆਈ ਹੈ।
ਵੀਡੀਓ ਲਈ ਕਲਿੱਕ ਕਰੋ -: