ਮੁੱਖ ਮੰਤਰੀ ਚੰਨੀ ਨੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਦੀਵਾਲੀ ਤੋਹਫ਼ਾ ਦਿੱਤਾ ਹੈ। ਸਰਕਾਰੀ ਮੁਲਾਜ਼ਮਾਂ ਦੇ ਡੀ. ਏ. ਵਿੱਚ 11 ਫ਼ੀਸਦੀ ਵਾਧਾ ਕਰ ਦਿੱਤਾ ਹੈ।

ਪੰਜਾਬ ਸਰਕਾਰ ਦੇ ਨਵੇਂ ਐਲਾਨ ਅਨੁਸਾਰ ਮੁਲਾਜ਼ਮਾਂ ਨੂੰ ਹਰ ਮਹੀਨੇ 440 ਕਰੋੜ ਰੁਪਏ ਡੀਏ ਵਜੋਂ ਦਿੱਤੇ ਜਾਣਗੇ। ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਮੁਲਾਜ਼ਮਾਂ ਨੇ ਭਰੋਸਾ ਦਿੱਤਾ ਹੈ ਕਿ ਜਦੋਂ ਤੱਕ ਇਹ ਸਰਕਾਰ ਹੈ, ਓਦੋਂ ਤੱਕ ਉਹ ਹੜਤਾਲ ਨਹੀਂ ਕਰਨਗੇ। ਜੇਕਰ ਕੋਈ ਮਸਲਾ ਹੈ ਤਾਂ ਅਸੀਂ ਸਰਕਾਰ ਨਾਲ ਬੈਠ ਕੇ ਗੱਲ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਲੋਕਾਂ ਨੂੰ ਵੱਡੀ ਸੌਗਾਤ, ਬਿਜਲੀ ਦਰਾਂ ਵਿੱਚ ਕੀਤੀ ਗਈ ਵੱਡੀ ਕਟੌਤੀ
ਮੁੱਖ ਮੰਤਰੀ ਨੇ ਪੰਜਾਬ ਦੇ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਹੁਣ ਉਨ੍ਹਾਂ ਨੂੰ ਹੜਤਾਲ ‘ਤੇ ਜਾਣ ਦੀ ਲੋੜ ਨਹੀਂ ਹੈ, ਕਿਉਂਕਿ ਪੰਜਾਬ ਦੀ ਕਾਂਗਰਸ ਸਰਕਾਰ ਮੁਲਾਜ਼ਮਾਂ ਨੂੰ ਹਰ ਮਹੀਨੇ 440 ਕਰੋੜ ਰੁਪਏ ਦਾ ਡੀਏ ਦੇਵੇਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੁੱਝ ਦਿਨਾਂ ਪਹਿਲਾ ਐਲਾਨ ਕੀਤਾ ਗਿਆ ਸੀ ਕਿ ਉਹ ਇਸ ਵਾਰ ਪੰਜਾਬੀਆਂ ਨੂੰ ਦੀਵਾਲੀ ‘ਤੇ ਵਿਸ਼ੇਸ਼ ਤੋਹਫਾ ਦੇਣਗੇ। ਇਸ ਦੇ ਮੱਦੇਨਜ਼ਰ ਅੱਜ ਸੀਐਮ ਚੰਨੀ ਨੇ ਮੁਲਾਜ਼ਮਾਂ ਲਈ 11 ਫ਼ੀਸਦੀ ਡੀਏ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts























