ਮਨਪ੍ਰੀਤ ਬਾਦਲ ਦੇ ਨੇੜਲੇ ਰਿਸ਼ਤੇਦਾਰ ਜੈਜੀਤ ਸਿੰਘ ਜੌਹਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਮਾਨਹਾਨੀ ਦਾ ਕੇਸ ਦਰਜ ਕਰ ਦਿੱਤਾ ਹੈ। ਪਿਛਲੇ ਦਿਨੀਂ ਆਪ ਸੁਪਰੀਮੋ ਪੰਜਾਬ ਦੌਰੇ ‘ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਜੈਜੀਤ ਸਿੰਘ ਜੋਜੋ ‘ਤੇ ਬਠਿੰਡਾ ਵਿਖੇ ਜੋਜੋ ਟੈਕਸ (ਗੁੰਡਾ ਟੈਕਸ) ਲਗਾਉਣ ਦਾ ਇਲਜ਼ਾਮ ਲਗਾਇਆ ਸੀ। ਉਨ੍ਹਾਂ ਕਿਹਾ ਸੀ ਕਿ ਬਠਿੰਡਾ ਵਿਚ ਜੋ ਜੋਜੋ ਟੈਕਸ ਲੱਗਦਾ ਹੈ, ਉਸ ਨੂੰ ਹੁਣੇ ਤੋਂ ਬੰਦ ਕਰ ਦਿਓ, ਚੰਗੇ ਰਹੋਗੇ। 2022 ਵਿਚ ਜਦੋਂ ਆਪ ਦੀ ਸਰਕਾਰ ਬਣੇਗੀ ਤਾਂ ਅਸੀਂ ਨਿਯਮ ਬਦਲ ਦੇਵਾਂਗੇ ਅਤੇ ਭ੍ਰਿਸ਼ਟਾਚਾਰ ਲਈ ਪੰਜਾਬ ਵਿਚ ਕੋਈ ਜਗ੍ਹਾ ਨਹੀਂ ਰਹੇਗੀ।
ਜੈਜੀਤ ਸਿੰਘ ਜੌਹਲ ਨੇ ਕਿਹਾ ਸੀ ਕਿ ਮਜੀਠੀਆ ਤੋਂ ਮੁਆਫ਼ੀ ਮੰਗ ਕੇ ਅਰਵਿੰਦ ਕੇਜਰੀਵਾਲ ਨੇ ਖਹਿੜਾ ਛੁਡਾ ਲਿਆ ਸੀ ਪਰ ਉਨ੍ਹਾਂ ਵੱਲੋਂ ਮਾਫੀ ਨਹੀਂ ਮੰਨੀ ਜਾਵੇਗੀ ਅਤੇ ਇਸ ਤਰ੍ਹਾਂ ਦੀ ਹੋਛੀ ਰਾਜਨੀਤੀ ਖ਼ਿਲਾਫ਼ ਉਨ੍ਹਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਜੌਹਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਇਸ ਇਲਜ਼ਾਮ ਖਿਲਾਫ ਟਵੀਟ ਕਰ ਜਵਾਬ ਦਿੱਤਾ ਸੀ ਕਿ ਉਹ ਜਲਦ ਹੀ ਉਨ੍ਹਾਂ ਖਿਲਾਫ ਮਾਨਹਾਨੀ ਦਾ ਕੇਸ ਦਰਜ ਕਰਨਗੇ ਤੇ ਅੱਜ ਜੌਹਲ ਵੱਲੋਂ ਬਠਿੰਡਾ ‘ਚ ਕੇਜਰੀਵਾਲ ‘ਤੇ ਮਾਨਹਾਨੀ ਦਾ ਕੇਸ ਦਰਜ ਕਰ ਲਿਆ ਗਿਆ ਹੈ।