ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਤੋਂ ਇਲਾਵਾ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ (ਪੀ.ਐੱਸ.ਡਬਲਿਊ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਵਿਧਾਇਕ ਕੁਲਦੀਪ ਵੈਦ ਨੂੰ ਕਾਫੀ ਲੰਮਾ ਪ੍ਰਸ਼ਾਸਕੀ ਤਜਰਬਾ ਹੈ, ਜੋ ਉਨ੍ਹਾਂ ਨੂੰ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਣ ਵਿਚ ਉਨ੍ਹਾਂ ਲਈ ਸਹਾਈ ਹੋਏਗਾ। ਚੰਨੀ ਨੇ ਵਿਧਾਇਕ ਵੈਦ ਨੂੰ ਚੇਅਰਮੈਨ ਦਾ ਅਹੁਦਾ ਮਿਲਣ ‘ਤੇ ਵਧਾਈ ਦਿੱਤੀ ਤੇ ਨਾਲ ਹੀ ਉਨ੍ਹਾਂ ਵੈਦ ਵੱਲੋਂ ਸਮਾਜ ਦੇ ਪੱਛੜੇ ਵਰਗ ਦੀ ਭਲਾਈ ਲਈ ਦਿੱਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਵਿਧਾਇਕ ਵੈਦ ਨੇ ਚੇਅਰਮੈਨ ਦਾ ਅਹੁਦਾ ਸੌਂਪੇ ਜਾਣ ‘ਤੇ ਮੁੱਖ ਮੰਤਰੀ ਚੰਨੀ ਦਾ ਧੰਨਵਾਦ ਪ੍ਰਗਟਾਇਆ ਅਤੇ ਨਾਲ ਹੀ ਭਰੋਸਾ ਦਿਵਾਇਆ ਕਿ ਉਹ ਪੂਰੀ ਲਗਨ, ਈਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਤੇ ਫਰਜ਼ ਨੂੰ ਨਿਭਾਉਣਗੇ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਤੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵੀ ਮੌਜੂਦ ਸਨ। ਉਨ੍ਹਾਂ ਵਿਧਾਇਕ ਵੈਦ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਵਧਾਈ ਦਿੱਤੀ।