ਕੈਪਟਨ ਅਮਰਿੰਦਰ ਸਿੰਘ ਖਿਲਾਫ ਸਿੱਧੂ ਦੀ ਨਾਰਾਜ਼ਗੀ ਤਾਂ ਜੱਗ ਜ਼ਾਹਿਰ ਹੈ ਪਰ ਹੁਣ ਸਿੱਧੂ ਦੀ ਪਤਨੀ ਨਵਜੋਤ ਕੌਰ ਨੇ ਵੀ ਕੈਪਟਨ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਚੈਲੰਜ ਦਿੱਤਾ ਹੈ ਕਿ ਉਹ ਸਿੱਧੂ ਖਿਲਾਫ ਚੋਣਾਂ ਕੇ ਦਿਖਾਉਣ।
ਅਮਰਿੰਦਰ ਵੱਲੋਂ ਨਵੀਂ ਪਾਰਟੀ ਬਣਾਉਣ ਬਾਰੇ ਉਨ੍ਹਾਂ ਕਿਹਾ ਕਿ ਜੇਕਰ ਪਿਛਲੇ ਸਾਢੇ 4 ਸਾਲ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹੁੰਦੇ ਤਾਂ ਅੱਜ ਇਹ ਨੌਬਤ ਹੀ ਨਾ ਆਉਂਦੀ, ਨਵਜੋਤ ਕੌਰ ਸਿੱਧੂ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਪੰਜਾਬੀਆਂ ਲਈ ਕੰਮ ਕੀਤਾ ਹੁੰਦਾ ਤਾਂ ਪੰਜਾਬ ਦਾ ਮੁੱਖ ਮੰਤਰੀ ਵੀ ਬਦਲਣ ਦੀ ਲੋੜ ਨਾ ਪੈਂਦੀ। ਕੈਪਟਨ ‘ਤੇ ਨਿਸ਼ਾਨਾ ਸਾਧਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਤਾਂ ਕਦੇ ਆਪਣੇ ਮਹਿਲ ‘ਚੋਂ ਬਾਹਰ ਹੀ ਨਹੀਂ ਨਿਕਲੇ। ਉਹ ਹਮੇਸ਼ਾ ਮੈਡਮ ਅਰੂਸਾ ਨਾਲ ਪਾਰਟੀਆਂ ਕਰਨ ਵਿਚ ਹੀ ਬਿਜ਼ੀ ਰਹਿੰਦੇ ਸਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਮੈਡਮ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਵਿਰੋਧੀਆਂ ਦੀ ਨੀਂਦ ਉਡੀ ਹੋਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਨੂੰ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਉਨ੍ਹਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਉਹ ਖੁਦ ਕਰ ਦੇਣਗੇ। ਨਵਜੋਤ ਕੌਰ ਨੇ ਕਿਹਾ ਕਿ ਜਦੋਂ ਕੈਪਟਨ ਸੱਤਾ ਵਿਚ ਸਨ ਤਾਂ ਵਿਰੋਧੀਆਂ ਨੂੰ ਇਸ ਗੱਲ ਦਾ ਇਲਮ ਸੀ ਕਿ ਇਨ੍ਹਾਂ ਕੋਈ ਕੰਮ ਨਹੀਂ ਕੀਤਾ ਹੈ ਅਤੇ ਉਹ ਘਰ ਬੈਠੇ ਹੀ ਇਸ ਵਾਰ ਪੰਜਾਬ ਦੀਆਂ ਚੋਣਾਂ ਜਿੱਤ ਜਾਣਗੇ।
ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਆ ਗਈ ਤੇ ਇਹ ਗੱਲ ਵਿਰੋਧੀਆਂ ਨੂੰ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਿਹਾ ਕਿ ਉਹ ਚੋਣ ਕਿਸ ਮੁੱਦੇ ’ਤੇ ਲੜਨ।