ਚੰਡੀਗੜ੍ਹ : ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਵੇਰਕਾ ਉਤਪਾਦਾਂ ਦੀ ਮੰਗ ਦਿਨੋ-ਦਿਨ ਵੱਧ ਰਹੀ ਹੈ। ਵਧਦੀ ਮੰਗ ਨੂੰ ਪੂਰਾ ਕਰਨ ਲਈ ਮਿਲਕਫੈੱਡ ਤਿਆਰ ਹੈ। ਇਹ ਗੱਲ ਅੱਜ ਇੱਥੇ ਉਪ ਮੁੱਖ ਮੰਤਰੀ ਸ: ਸੁਖਜਿੰਦਰ ਸਿੰਘ ਰੰਧਾਵਾ ਨੇ ਮੋਹਾਲੀ ਦੇ ਵੇਰਕਾ ਮਿਲਕ ਪਲਾਂਟ ਦੇ ਕੰਮਕਾਜ ਦਾ ਜਾਇਜ਼ਾ ਲੈਣ ਮੌਕੇ ਕਹੀ।
ਰੰਧਾਵਾ, ਜਿਨ੍ਹਾਂ ਕੋਲ ਕੋਆਪ੍ਰੇਸ਼ਨ ਪੋਰਟਫੋਲੀਓ ਵੀ ਹੈ, ਨੇ ਨਿੱਜੀ ਤੌਰ ‘ਤੇ ਦੁੱਧ ਪ੍ਰੋਸੈਸਿੰਗ, ਦੇਸੀ ਘਿਓ ਅਤੇ ਪਨੀਰ ਦੀ ਉਤਪਾਦਨ ਪ੍ਰਕਿਰਿਆ ਦੀ ਸਮੀਖਿਆ ਕੀਤੀ ਅਤੇ ਅਪਣਾਏ ਜਾ ਰਹੇ ਮਾਪਦੰਡਾਂ ‘ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਇਹ ਵੀ ਕਿਹਾ ਕਿ ਮਿਲਕਫੈੱਡ ਗੁਣਵੱਤਾ ਦੀ ਪਾਲਣਾ ਲਈ ਜਾਣਿਆ ਜਾਂਦਾ ਹੈ ਅਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਕਫੈੱਡ ਦੇ ਉਤਪਾਦਾਂ ਦੀ ਬਹੁਤ ਮੰਗ ਹੁੰਦੀ ਹੈ। ਰੰਧਾਵਾ ਨੇ ਕਿਹਾ, “ਮਿਲਕਫੈੱਡ ਨੇ ਵਧਦੀ ਮੰਗ ਨੂੰ ਪੂਰਾ ਕਰਨ ਲਈ ਸਾਰੇ ਪ੍ਰਬੰਧ ਕੀਤੇ ਹਨ ਕਿਉਂਕਿ ਇਸ ਦੇ ਉਤਪਾਦਾਂ ਦੀ ਵਿਭਿੰਨ ਸ਼੍ਰੇਣੀ ਦਾ ਗੁਣਾਤਮਕ ਪਹਿਲੂ ਵੱਡੀ ਗਿਣਤੀ ਵਿੱਚ ਗਾਹਕਾਂ ਨੂੰ ਆਕਰਸ਼ਿਤ ਕਰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਪ ਮੁੱਖ ਮੰਤਰੀ ਨੇ ਪੁਖਤਾ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸਟਾਫ਼ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਸਹਿਕਾਰੀ ਖੇਤਰ ਦੀਆਂ ਸੰਸਥਾਵਾਂ ਦੀ ਮਜ਼ਬੂਤੀ ਦੇ ਨਾਲ ਕਿਸਾਨਾਂ ਦੇ ਨਾਲ-ਨਾਲ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋਵੇਗਾ।