ਫ਼ਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬਾਰੇਕੇ ਵਿੱਚ ਅੱਜ ਸਵੇਰੇ ਤੜਕਸਾਰ ਹੀ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੁਰਾਣੀ ਜ਼ਮੀਨੀ ਦੁਸ਼ਮਣੀ ਦੇ ਚੱਲਦਿਆਂ ਦੋ ਸਕੇ ਭਰਾਵਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਦੌਰਾਨ ਦੋ ਹੋਰ ਲੋਕ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕਾਂ ਦੀ ਪਛਾਣ ਬਖਸ਼ੀਸ਼ ਸਿੰਘ (45) ਤੇ ਕਾਬਲ ਸਿੰਘ (48) ਵਜੋ ਹੋਈ ਹੈ। ਘਟਨਾ ਸਵੇਰੇ ਪੌਣੇ ਪੰਜ ਵਜੇ ਦੀ ਹੈ। ਜ਼ਖਮੀਆਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੋਂ ਉਨ੍ਹਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਮਿਲੀ ਜਾਣਕਾਰੀ ਪਿੰਡ ਦੇ ਗੁਆਂਢੀ ਦੇ ਨਾਲ ਉਨ੍ਹਾਂ ਦਾ ਪੁਰਾਣੇ ਮਕਾਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਦੋਸ਼ੀ ਪਿੰਡ ਤੋਂ ਫਰਾਰ ਹੈ। ਮ੍ਰਿਤਕ ਬਖਸ਼ੀਸ਼ ਸਿੰਘ ਤੇ ਕਾਬੁਲ ਸਿੰਘ ਦੀ ਪਿੰਡ ਵਿੱਚ ਆਪਣੀ ਜ਼ਮੀਨ ਹੈ ਅਤੇ ਆੜ੍ਹਤ ਦਾ ਕੰਮ ਕਰਦੇ ਸਨ।
ਇਹ ਵੀ ਪੜ੍ਹੋ : ਬਿੱਟੂ ਨੇ ਸਿੱਧੂ ਨੂੰ ਦੇ ਦਿੱਤੀ ਨਸੀਹਤ, ‘ਆਪਣਾ ਕੰਮ ਕਰੋ, ਰੋਜ਼ ਰੁੱਸਿਆਂ ਨੂੰ ਮਨਾਉਣ ਕੋਈ ਨਹੀਂ ਆਉਂਦਾ’
ਥਾਣਾ ਸਦਰ ਦੇ ਜਾਂਚ ਅਧਿਕਾਰੀ ਸਤਨਾਮ ਸਿੰਘ ਨੇ ਕਿਹਾ ਕਿ ਮ੍ਰਿਤਕ ਦੇਹਾਂ ਪੋਸਟ ਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।