ਚੰਡੀਗੜ੍ਹ : ਤਿਉਹਾਰੀ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਦੋ ਦਿਨ ਬਾਅਦ ਦੀਵਾਲੀ ਹੈ। ਅਜਿਹੇ ‘ਚ ਪੰਜਾਬ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਹੁਣ ਲੋਕ ਦੀਵਾਲੀ ਅਤੇ ਗੁਰਪੁਰਬ ‘ਤੇ ਸਿਰਫ 2 ਘੰਟੇ ਹੀ ਗ੍ਰੀਨ ਪਟਾਕੇ ਚਲਾ ਸਕਣਗੇ। ਇਸ ਦੇ ਨਾਲ ਹੀ ਹੋਰ ਤਿਉਹਾਰਾਂ ‘ਤੇ ਪਟਾਕੇ ਚਲਾਉਣ ਦਾ ਸਮਾਂ ਵੀ ਤੈਅ ਕੀਤਾ ਗਿਆ ਹੈ।
ਇਸ ਮੁਤਾਬਕ ਦੀਵਾਲੀ ਨੂੰ ਸ਼ਾਮ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਇਸ ਤੋਂ ਇਲਾਵਾ 19 ਨਵੰਬਰ ਨੂੰ ਆ ਰਹੇ ਗੁਰਪੁਰਬ ਨੂੰ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕ੍ਰਿਸਮਸ ਮੌਕੇ 25 ਤੇ 26 ਦਸੰਬਰ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਅਤੇ ਨਵੇਂ ਸਾਲ ਦੀ ਸ਼ਾਮ ਨੂੰ 31 ਦਸੰਬਰ ਤੇ 1 ਜਨਵਰੀ ਨੂੰ ਰਾਤ 11.55 ਤੋਂ ਬਾਅਦ 12.30 ਵਜੇ ਤੱਕ ਲੋਕ ਪਟਾਕੇ ਚਲਾ ਸਕਣਗੇ।
ਦੱਸਣਯੋਗ ਹੈ ਕਿ ਸੂਬੇ ਵਿੱਚ ਸਿਰਫ ਗ੍ਰੀਨ ਪਟਾਕੇ ਵੇਚਣ ਦੀ ਹੀ ਇਜਾਜ਼ਤ ਦਿੱਤੀ ਗਈ ਹੈ ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਦੇ ਉਤਪਾਦਨ, ਸਟਾਕ, ਡਿਸਟ੍ਰੀਬਿਊਸ਼ਨ ਤੇ ਵੇਚਣ ‘ਤੇ ਪਾਬੰਦੀ ਲਾਈ ਗਈ ਹੈ।
ਇਹ ਵੀ ਪੜ੍ਹੋ : ਜਾਖੜ ਦੇ ਟਵੀਟ ਪਿੱਛੋਂ ਰਾਵਤ ਨੇ ਸਿੱਧੂ-ਚੰਨੀ ਨਾਲ ਮਿਲਣੀ ‘ਤੇ ਦਿੱਤੀ ਸਫਾਈ
ਪਟਾਕੇ ਚਲਾਉਣ ਨਾਲ ਇਸ ਵਿੱਚੋਂ ਜ਼ਹਿਰਲੀਆਂ ਤੇ ਖਤਰਨਾਕ ਗੈਸਾਂ ਵਾਤਾਵਰਣ ਵਿੱਚ ਫੈਲਦੀਆਂ ਹਨ, ਜੋਕਿ ਕੈਂਸਰ, ਕਿਡਨੀ ਫੇਲ, ਹਾਰਟ ਅਟੈਕ ਤੇ ਹੋਰ ਕਈ ਬੀਮਾਰੀਆਂ ਦਾ ਕਾਰਨ ਬਣ ਸਕਦੀਆਂ ਹਨ। ਇਸ ਤੋਂ ਇਲਾਵਾ ਪਟਾਕਿਆਂ ਨਾਲ ਅੱਖਾਂ ਤੇ ਚਮੜੀ ਨੂੰ ਵੀ ਨੁਕਸਾਨ ਪਹੁੰਚਦਾ ਹੈ, ਜਿਸ ਦੇ ਚੱਲਦਿਆਂ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।