T20 ਵਿਸ਼ਵ ਕੱਪ ‘ਚ ਟੀਮ ਇੰਡੀਆ ਆਪਣੇ ਸ਼ੁਰੂਆਤੀ ਦੋਵੇਂ ਮੈਚ ਬੁਰੀ ਤਰ੍ਹਾਂ ਨਾਲ ਹਾਰੀ ਹੈ। ਸੋਸ਼ਲ ਮੀਡੀਆ ‘ਤੇ ਟੀਮ ਦੀ ਬੁਰੀ ਤਰਾਂ ਨਾਲ ਖਿਚਾਈ ਕੀਤੀ ਜਾ ਰਹੀ ਹੈ। ਵਿਰਾਟ ਕੋਹਲੀ ਖਾਸ ਤੌਰ ‘ਤੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਹਨ। ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਮੁਤਾਬਕ ਉਨ੍ਹਾਂ ਦੀ ਨਜ਼ਰ ‘ਚ ਕੁਝ ਅਜਿਹੇ ਟਵੀਟ ਆਏ ਹਨ, ਜਿਨ੍ਹਾਂ ‘ਚ ਵਿਰਾਟ ਦੀ 9 ਮਹੀਨੇ ਦੀ ਬੇਟੀ ਨਾਲ ਬਲਾਤਕਾਰ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਮਾਲੀਵਾਲ ਨੇ ਦਿੱਲੀ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਪੱਤਰ ਲਿਖ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਮਾਲੀਵਾਲ ਦੇ ਲਿਖੇ ਪੱਤਰ ਅਨੁਸਾਰ ਵਿਰਾਟ ਦੀ 9 ਮਹੀਨੇ ਦੀ ਬੇਟੀ ਨੂੰ ਪਾਕਿਸਤਾਨ ਖਿਲਾਫ ਮੈਚ ਵਿੱਚ ਹਾਰ ਤੋਂ ਬਾਅਦ ਆਨਲਾਈਨ ਬਲਾਤਕਾਰ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਨੇ ਲਿਖਿਆ ਹੈ ਕਿ ਵਿਰਾਟ ਇਸ ਲਈ ਵੀ ਨਿਸ਼ਾਨੇ ‘ਤੇ ਹਨ ਕਿਉਂਕਿ ਵਿਰਾਟ ਨੇ ਆਪਣੀ ਟੀਮ ਦੇ ਮੈਂਬਰ ਮੁਹੰਮਦ ਸ਼ਮੀ ਨੂੰ ਧਰਮ ਦੇ ਆਧਾਰ ‘ਤੇ ਨਿਸ਼ਾਨਾ ਬਣਾਉਣ ਦੇ ਖਿਲਾਫ ਬੋਲੇ ਸਨ।
DCW ਮੁਖੀ ਨੇ ਦਿੱਲੀ ਪੁਲੀਸ ਤੋਂ ਇਸ ਸਬੰਧੀ ਦਰਜ FIR ਬਾਰੇ ਜਾਣਕਾਰੀ ਮੰਗੀ ਹੈ। ਕਮਿਸ਼ਨ ਇਹ ਜਾਣਨਾ ਚਾਹੁੰਦਾ ਹੈ ਕਿ ਇਸ ਮਾਮਲੇ ਵਿੱਚ ਕਿਹੜੇ-ਕਿਹੜੇ ਮੁਲਜ਼ਮਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਹੋਈ ਹੈ। ਮਾਲੀਵਾਲ ਨੇ ਕਿਹਾ ਕਿ ਜੇਕਰ ਅਜੇ ਕੋਈ ਗ੍ਰਿਫਤਾਰੀ ਨਹੀਂ ਹੋਈ, ਤਾਂ ਦਿੱਲੀ ਪੁਲਸ ਨੂੰ ਇਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਨੇ ਕੀ ਕਦਮ ਚੁੱਕੇ ਹਨ। ਕਮਿਸ਼ਨ ਨੇ ਇਸ ਸਬੰਧੀ ਦਿੱਲੀ ਪੁਲਿਸ ਤੋਂ 8 ਨਵੰਬਰ ਤੱਕ ਵਿਸਥਾਰਤ ਰਿਪੋਰਟ ਮੰਗੀ ਹੈ।
ਵੀਡੀਓ ਲਈ ਕਲਿੱਕ ਕਰੋ -: