ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਸਿਆਸੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਲਾਂਚ ਕਰ ਦਿੱਤੀ ਹੈ। ਪੰਜਾਬ ਦੇ ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਅਸਤੀਫ਼ਾ ਦੇਣ ਪਿੱਛੋਂ ਆਪਣੀ ਨਵੀਂ ਪਾਰਟੀ ਦਾ ਕੀਤਾ ਐਲਾਨ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਖੋਹਣ ਤੋਂ ਬਾਅਦ ਕੈਪਟਨ ਨੇ ਪਾਰਟੀ ਵਿਰੁੱਧ ‘ਬਗਾਵਤ’ ਸ਼ੁਰੂ ਕਰ ਦਿੱਤੀ ਸੀ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਬਾਅਦ ਕਾਂਗਰਸ ਛੱਡਣ ਦਾ ਐਲਾਨ ਕਰ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਕਾਂਗਰਸ ਨਾਲੋਂ ਨਾਤਾ ਪੂਰੀ ਤਰ੍ਹਾਂ ਤੋੜਦੇ ਹੋਏ ਕਾਂਗਰਸ ’ਚੋਂ ਅਸਤੀਫਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ : Big Breaking : ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਦਿੱਤਾ ਅਸਤੀਫਾ
ਉਨ੍ਹਾਂ ਨੇ ਪਹਿਲਾ ਹੀ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ ਤੇ ਆਖਿਆ ਸੀ ਕਿ ਪਾਰਟੀ ਬਣਾਉਣ ਤੋਂ ਪਹਿਲਾਂ ਉਹ ਕਾਂਗਰਸ ਤੋਂ ਆਪਣਾ ਅਸਤੀਫਾ ਦੇ ਦੇਣਗੇ। ਉਹ ਆਉਣ ਵਾਲੇ ਦਿਨਾਂ ਵਿੱਚ ਆਪਣੀ ਵੱਖਰੀ ਪਾਰਟੀ ਦਾ ਐਲਾਨ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਨਾਲ ਵੀ ਸੀਟਾਂ ਦੀ ਵੰਡ ਨੂੰ ਲੈ ਕੇ ਗੱਲ ਤੁਰਨ ਵੱਲ ਇਸ਼ਾਰਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: