ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਮੰਗਲਵਾਰ ਨੂੰ ਲਾਂਚ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ‘ਤੇ ਵੱਡੇ ਇਲਾਜ਼ਾਮ ਲਾਏ ਹਨ ਅਤੇ ਸਿੱਧੂ ਨੂੰ ਪਾਕਿਸਤਾਨੀ ਪ੍ਰਸਤ ਕਰਾਰ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਨੇ ਤਾਂ ਮੇਰੀ ਉਮਰ ਤੱਕ ਦਾ ਲਿਹਾਜ ਨਹੀਂ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਈ ਮੰਤਰੀ ਤੇ ਵਿਧਾਇਕ ਰੇਤ ਮਾਫੀਆ ਨਾਲ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਮੇਰੀ ਸਰਕਾਰ ਵਿੱਚ ਵੀ ਕਈ ਮੰਤਰੀ ਇਸ ਕਾਲੇ ਕਾਰੋਬਾਰ ਵਿੱਚ ਸਨ ਪਰ ਪਾਰਟੀ ਨੂੰ ਦੇਖਦੇ ਹੋਏ ਮੈਂ ਕਾਰਵਾਈ ਨਹੀਂ ਕੀਤੀ ਸੀ। ਕੈਪਟਨ ਨੇ ਕਿਹਾ ਕਿ ਮੇਰੇ ਕੋਲ ਇਨ੍ਹਾਂ ਸਾਰਿਆਂ ਦੇ ਨਾਵਾਂ ਦੀ ਲਿਸਟ ਹੈ। ਉਨ੍ਹਾਂ ਨੇ ਇਸ ਮੌਕੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਜੰਮ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਮੇਰੇ ਵਿਰੋਧ ਦੇ ਬਾਵਜੂਦ ਪਾਕਿਸਤਾਨੀ ਪ੍ਰਸਤ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ।
ਉਨ੍ਹਾਂ ਕਿਹਾ ਕਿ ਹੁਣ ਕਾਂਗਰਸ ਨੂੰ ਸਿੱਧੂ ਨੂੰ ਪ੍ਰਧਾਨ ਬਣਾ ਕੇ ਅਫਸੋਸ ਹੋ ਰਿਹਾ ਹੋਵੇਗਾ। ਕੈਪਟਨ ਨੇ ਸਿੱਧੂ ‘ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਮੇਰੇ ਖਿਲਾਫ ਅੱਧੀ ਰਾਤ ਨੂੰ ਸਾਜ਼ਿਸ ਰਚੀ ਗਈ ਸੀ ਤੇ ਮੈਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਸੀ। ਕੈਪਟਨ ਨੇ ਕਿਹਾ ਕਿ ਰੇਤ ਮਾਫੀਆ ਵਿੱਚ ਸ਼ਾਮਲ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਦੇ ਨਾਵਾਂ ਦਾ ਉਹ ਜਲਦ ਖੁਲਾਸਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਗੌਰਤਲਬ ਹੈ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।ਕੈਪਟਨ ਨੇ ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ 7 ਪੰਨਿਆਂ ਦਾ ਅਸਤੀਫਾ ਭੇਜਿਆ ਹੈ। ਇਸ ਵਿਚ ਉਨ੍ਹਾਂ ਨੇ ਆਪਣੇ ਸਿਆਸੀ ਸਫਰ ਦਾ ਬਿਓਰਾ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਾਢੇ ਚਾਰ ਸਾਲ ਮੈਂ ਪਾਰਟੀ ਨੂੰ ਬਾਖੂਬੀ ਚਲਾਇਆ। ਉਨ੍ਹਾਂ ਕਿਹਾ ਕਿ ਮੈਂ ਘੋਸ਼ਣਾ ਪੱਤਰ ਦੇ 92 ਫੀਸਦੀ ਵਾਅਦਿਆਂ ਨੂੰ ਪੂਰਾ ਕੀਤਾ ਹੈ।