ਮੰਗਲਵਾਰ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਮਿਲਟਰੀ ਹਸਪਤਾਲ ਨੇੜੇ ਆਤਮਘਾਤੀ ਹਮਲਾ ਹੋਇਆ। ਇਸ ‘ਚ 19 ਲੋਕਾਂ ਦੀ ਮੌਤ ਹੋ ਗਈ ਅਤੇ 43 ਜ਼ਖਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਬੁਲ ਦੇ ਸਰਦਾਰ ਮੁਹੰਮਦ ਦਾਊਦ ਖਾਨ ਮਿਲਟਰੀ ਹਸਪਤਾਲ ਦੇ ਨੇੜੇ ਵੀ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਸੀ। ਗੌਰਤਲਬ ਹੈ ਕਿ ਇਹ ਅਫਗਾਨਿਸਤਾਨ ਦਾ ਸਭ ਤੋਂ ਵੱਡਾ ਫੌਜੀ ਹਸਪਤਾਲ ਹੈ।
ਇਸਲਾਮਿਕ ਅਮੀਰਾਤ ਦੇ ਬੁਲਾਰੇ ਬਿਲਾਲ ਕਰੀਮੀ ਨੇ ਦੱਸਿਆ ਕਿ ਕਾਬੁਲ ਦੇ 10ਵੇਂ ਜ਼ਿਲੇ ‘ਚ 400 ਬਿਸਤਰਿਆਂ ਵਾਲੇ ਹਸਪਤਾਲ ਦੇ ਐਂਟਰੀ ਗੇਟ ‘ਤੇ ਦੋ ਧਮਾਕੇ ਹੋਏ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਭੇਜਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਦੀ ਜ਼ਿੰਮੇਵਾਰੀ ਨਹੀਂ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ISIL ਨਾਲ ਜੁੜੇ ਕੀ ਹਥਿਆਰਬੰਦ ਲੋਕ ਹਸਪਤਾਲ ਵਿਚ ਦਾਖਲ ਹੋਏ ਸਨ ਜਿਸ ਤੋਂ ਬਾਅਦ ਉਥੋਂ ਦੇ ਸੁਰੱਖਿਆ ਮੁਲਾਜ਼ਮਾਂ ਨਾਲ ਉਨ੍ਹਾਂ ਦਾ ਝਗੜਾ ਹੋਇਆ ਸੀ।
ਕੁਝ ਦਿਨ ਪਹਿਲਾਂ ਅਫਗਾਨਿਸਤਾਨ ਦੇ ਕੁੰਦੁਜ਼ ‘ਚ ਸ਼ੁੱਕਰਵਾਰ ਦੀ ਨਮਾਜ਼ ਦੌਰਾਨ ਜ਼ੋਰਦਾਰ ਧਮਾਕਾ ਹੋਇਆ ਸੀ। ਇਸ ਵਿਚ 100 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਵੀ ਹੋ ਗਏ ਸਨ । ਇਹ ਧਮਾਕਾ ਹਜ਼ਾਰਾ ਸ਼ੀਆ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।