ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸੇ ਤਰੀਕੇ ਪੰਜਾਬੀਆਂ ਨੂੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ ਜਿਵੇਂ ਉਨ੍ਹਾਂ ਤੋਂ ਪਹਿਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਦੇ ਸਨ ਅਤੇ ਉਹਨਾਂ ਦਾ ਘਰੇਲੂ ਖਪਤਕਾਰਾਂ ਨੂੰ 3 ਰੁਪਏ ਬਿਜਲੀ ਦੇਣ ਸਮੇਤ ਕੀਤੇ ਹੋਰ ਵਾਅਦੇ ਪੂਰੇ ਕਰਨ ਦਾ ਕੋਈ ਇਰਾਦਾ ਨਹੀਂ ਹੈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਆਸੀ ਸਟੰਟ ਕਰ ਰਹੇ ਹਨ। ਉਹਨਾਂ ਕਿਹਾ ਕਿ ਚੰਨੀ ਨੇ ਆਪ ਕੱਲ੍ਹ ਇਹ ਆਪ ਮੰਨਿਆ ਸੀ ਕਿ ਖਪਤਕਾਰ ਸਿਰਫ ਇਕ ਹੀ ਬਿੱਲ ਵਿਚ ਹੀ ਕਟੌਤੀ ਚਾਹੁੰਦੇ ਹਨ। ਉਹਨਾਂ ਕਿਹਾ ਕਿ ਨਵਜੋਤ ਸਿੱਧੂ ਨੇ ਆਪ ਆਪਣੀ ਸਰਕਾਰ ਨੂੰ ਬੇਨਕਾਬ ਕਰਦਿਆਂ ਆਖਿਆ ਹੈ ਕਿ ਦੋ ਮਹੀਨਿਆਂ ਵਿਚ ਵੋਟਰਾਂ ਨੂੰ ਮੂਰਖ ਬਣਾਉਣ ਵਾਸਤੇ ਸਹੂਲਤਾਂ ਦੇ ਗੱਫੇ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਿੱਧੂ ਵੱਲੋਂ ਕੀਤੇ ਇਤਰਾਜ਼ਾਂ ਨਾਲ ਕਾਂਗਰਸ ਪਾਰਟੀ ਵੱਲੋਂ ਆਪਣੇ ਵਾਅਦਿਆਂ ਤੋਂ ਭੱਜਣ ਦਾ ਰਾਹ ਵੀ ਖੁੱਲ੍ਹ ਗਿਆ ਹੈ।
ਸ. ਸੁਖਬੀਰ ਬਾਦਲ ਨੇ ਕਿਹਾ ਕਿ ਚੰਨੀ ਇਹ ਦੱਸਣ ਵਿਚ ਵੀ ਨਾਕਾਮ ਰਹੇ ਹਨ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਖਿਲਾਫ ਕਾਰਵਾਈ ਲਈ ਵਾਅਦਾ ਕਦੋਂ ਪੂਰਾ ਕਰੇਗੀ ਅਤੇ ਪੀ. ਐੱਸ. ਪੀ. ਸੀ. ਐੱਲ. ਦਾ ਦੀਵਾਲਾ ਨਿਕਲਣ ਮਗਰੋਂ ਇਸ ਵਿਚ ਕੁਪ੍ਰਬੰਧਨ ਚਲ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਨੇ ਪੀ ਐਸ ਪੀ ਸੀ ਐਲ ਦੇ ਬਿਜਲੀ ਸਬਸਿਡੀ ਦੇ 4500 ਕਰੋੜ ਰੁਪਏ ਦੇਣ ਹਨ ਅਤੇ 2231 ਕਰੋੜ ਰੁਪਏ ਸਰਕਾਰੀ ਵਿਭਾਗਾਂ ਦੇ ਬਿੱਲਾਂ ਦੇ ਦੇਣੇ ਹਨ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਜੇਕਰ ਤੁਸੀਂ ਤਾਜ਼ਾ ਐਲਾਨ ਦੇ 3300 ਕਰੋੜ ਰੁਪਏ ਦਾ ਹਿਸਾਬ ਜੋੜੋਗੇ ਅਤੇ ਬਿੱਲਾਂ ਦਾ ਹਿਸਾਬ ਕਰੋਗੇ ਤਾਂ ਸਬਸਿਡੀ ਸਮੇਤ ਕੁੱਲ 13934 ਕਰੋੜ ਰੁਪਏ ਬਣ ਜਾਣਗੇ ਜੋ ਪੰਜਾਬ ਸਰਕਾਰ ਨੇ ਪੀ ਐਸ ਪੀ ਸੀ ਐਲ ਦੇ ਦੇਣੇ ਹਨ।
ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਪੀ ਐਸ ਪੀ ਸੀ ਐਲ ਲਈ ਵਿੱਤੀ ਲੋੜਾਂ ਪੂਰੀਆਂ ਕਰਨ ਵਾਸਤੇ ਕਿਸੇ ਯੋਜਨਾਬੰਦੀ ਦਾ ਐਲਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਕੁਪ੍ਰਬੰਧਨ ਕਾਰਨ ਥਰਮਲ ਪਲਾਂਟ ਬੰਦ ਹੋ ਜਾਣਗੇ, ਕੋਲਾ ਸਪਲਾਈ ਰੁੱਕ ਜਾਵੇਗੀ ਅਤੇ ਮੁਲਾਜ਼ਮਾਂ ਨੁੰ ਤਨਖਾਹਾਂ ਨਹੀਂ ਮਿਲਣਗੀਆਂ ਤੇ ਵੱਡੇ ਵੱਡੇ ਬਿਜਲੀ ਕੱਟ ਲੱਗਣਗੇ।
ਪ੍ਰਾਈਵੇਟ ਥਰਮਲਾਂ ਨਾਲ ਕੀਤੇ ਪੀ ਪੀ ਏ ਰੱਦ ਕਰਨ ਲਈ ਮਤੇ ਲਿਆਉਣ ਦੀ ਸਰਕਾਰ ਦੀ ਮਨਸ਼ਾ ਬਾਰੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਜੇਕਰ ਸਰਕਾਰ ਅਜਿਹਾ ਕਰਨਾ ਚਾਹੁੰਦੀ ਹੈ ਤਾਂ ਉਹ ਸਿਰਫ ਮਤੇ ਪੇਸ਼ ਕਰਨ ਨਾਲੋਂ ਕਾਰਜਕਾਰੀ ਹੁਕਮ ਜਾਰੀ ਕਰੇ ਕਿਉਂਕਿ ਮਤਿਆਂ ਨਾਲ ਕੁਝ ਨਹੀਂ ਹੋਣ ਵਾਲਾ। ਉੁਹਨਾਂ ਕਿਹਾ ਕਿ ਸਰਕਾਰ ਨੂੰ 10 ਹਜ਼ਾਰ ਕਰੋੜ ਰੁਪਏ ਦੀ ਪੈਨਲਟੀ ਦਾ ਖਿਆਲ ਕਰਨਾ ਚਾਹੀਦਾ ਹੈ ਜੋ ਉਸ ਨੂੰ ਦੇਣੀ ਪਵੇਗੀ ਤੇ ਨਾਲ ਹੀ ਸਸਤੀਆਂ ਦਰਾਂ ’ਤੇ 4000 ਮੈਗਾਵਾਟ ਬਿਜਲੀ ਦਾ ਪ੍ਰਬੰਧ ਕਰਨ ਦੀ ਚੁਣੌਤੀ ਦਾ ਵੀ ਸਾਹਮਣਾ ਕਰਨਾ ਪਵੇਗਾ। ਉਹਨਾਂ ਕਿਹਾ ਕਿ ਸਰਕਾਰ ਦੇ ਮੌਜੂਦਾ ਟਰੈਕ ਰਿਕਾਰਡ ਮੁਤਾਬਕ ਇਸ ’ਤੇ ਵਿਸਾਹ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਸਰਕਾਰ ਨੇ ਉਸ ਵੇਲੇ 12 ਤੋਂ 15 ਰੁਪਏ ਪ੍ਰਤੀ ਯੁਨਿਟ ਤੱਕ ਬਿਜਲੀ ਖਰੀਦੀ ਜਦੋਂ ਉਸ ਕੋਲ ਅਜਿਹੇ ਬਿਜਲੀ ਪਲਾਂਟ ਹਨ ਜੋ 3 ਰੁਪਏ ਤੋਂ ਘੱਟ ਦਰ ’ਤੇ ਬਿਜਲੀ ਸਪਲਾਈ ਪ੍ਰਦਾਨ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਹਨਾਂ ਕਿਹਾ ਕਿ 3 ਖੇਤੀ ਕਾਨੂੰਨ ਲਾਗੂ ਕਰਨ ਅਤੇ ਪੰਜਾਬ ਵਿਚ ਬੀ ਐਸ ਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੇ ਕੇਂਦਰ ਦੇ ਫੈਸਲੇ ਨੂੰ ਲਾਗੂ ਕਰਨ ਲਈ ਕਾਰਜਕਾਰੀ ਫੈਸਲੇ ਨਹੀਂ ਲਏ ਜਾਣੇ ਚਾਹੀਦੇ। ਸ. ਬਾਦਲ ਨੇ ਮੁੱਖ ਮੰਤਰੀ ਵੱਲੋਂ ਕੀਤੇ ਹੋਰ ਵਾਅਦਿਆਂ ਦੀ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿਚ ਮੁਲਾਜ਼ਮਾ ਲਈ ਮਹਿੰਗੀ ਭੱਤੇ ਦਾ ਇਕ ਧੇਲਾ ਵੀ ਜਾਰੀ ਨਹੀਂ ਕੀਤਾ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੇ 5 ਹਜ਼ਾਰ ਕਰੋੜ ਰਪੁਏ ਦੇ ਬਕਾੲੈ ਲਟਕ ਰਹੇ ਹਨ ਜੋ ਹੋਰ ਐਲਾਨ ਕਰਨ ਤੋਂ ਪਹਿਲਾਂ ਜਾਰੀ ਕੀਤੇ ਜਾਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ 12000 ਕਰੋੜ ਰਪੁਏ ਦੇ ਪੇਅ ਕਮਿਸ਼ਨ ਦੇ ਬਕਾਏ ਵੀ 9 ਛਿਮਾਹੀ ਕਿਸ਼ਤਾਂ ਵਿਚ ਦੇਣੇ ਸਨ ਜਦਕਿ ਉਹਨਾਂ ਦਾ ਭਾਰ ਅਗਲੀ ਸਰਕਾਰ ’ਤੇ ਪਾ ਦਿੱਤਾ ਗਿਆ ਹੈ।
ਸ. ਬਾਦਲ ਨੇ ਸੂਬੇ ਦੀ ਵਿੱਤੀ ਹਾਲਾਤ ਗੱਲ ਕਰਦਿਆਂ ਆਖਿਆ ਕਿ ਕਾਂਗਰਸ ਦੇ ਰਾਜਕਾਲ ਦੌਰਾਨ 91000 ਕਰੋੜ ਰੁਪਏ ਦਾ ਕਰਜ਼ਾ ਹੋਰ ਪੰਜਾਬ ਸਿਰ ਚੜ੍ਹ ਗਿਆ ਹੈ ਜਦੋਂ ਕਿ ਪਿਛਲੀ ਸਰਕਾਰ ਵੇਲੇ ਇਹ ਕਰਜ਼ਾ 1.82 ਲੱਖ ਕਰੋੜ ਰੁਪਏ ਸੀ ਜੋ ਹੁਣ ਵੱਧ ਕੇ 2.73 ਕਰੋੜ ਰੁਪਏ ਹੋ ਗਿਆ ਹੈ।