ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੀਵਾਲੀ ਮੌਕੇ ਉਸਾਰੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਚੰਨੀ ਨੇ BOCW ਵੈੱਲਫੇਅਰ ਬੋਰਡ ਨਾਲ ਜੁੜੇ ਉਸਾਰੀ ਮਜ਼ਦੂਰਾਂ ਲਈ 3100 ਰੁਪਏ ਦੀ ਅੰਤਰਿਮ ਵਿੱਤੀ ਰਾਹਤ ਦਾ ਐਲਾਨ ਕੀਤਾ ਹੈ, ਜੋ ਕੋਵਿਡ-19 ਮਹਾਮਾਰੀ ਕਾਰਨ ਆਪਣੀ ਰੋਜ਼ੀ-ਰੋਟੀ ਗੁਆ ਚੁੱਕੇ ਹਨ।
ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਕਿਹਾ ਤਾਂ ਜੋ ਉਹ ਬੋਰਡ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਸਕਣ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਯੋਗ ਅਤੇ ਕਮਜ਼ੋਰ ਵਰਗਾਂ ਦੀ ਮਦਦ ਲਈ ਵਚਨਬੱਧ ਹੈ।
ਇਹ ਵੀ ਪੜ੍ਹੋ : ਸਿੱਧੂ ਦੀ ਕੈਪਟਨ ਨੂੰ ਤੂੰ-ਤੜਕ, ਭਾਸ਼ਾ ਦੀ ਮਰਿਆਦਾ ਭੁੱਲੇ, ਬੋਲੇ- ‘ਪੰਜਾਬ ਨੂੰ ਤਾਂ ਕੈਪਟਨ ਦਾ ਪਿਓ ਵੀ ਜਿਤਾਊ’