ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਲਾਂਚ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੀ ਮਹਿਲਾ ਦੋਸਤ ਅਰੂਸਾ ਆਲਮ ਨੇ ਸਿੱਧੂ ਅਤੇ ਚੰਨੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ ਹੈ ਅਤੇ ਉਨ੍ਹਾਂ ਨੂੰ ਰਾਜਨੀਤੀ ‘ਚ ਘਸੀਟਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਕੋਈ ਏਜੰਡਾ ਨਹੀਂ ਹੈ ਅਤੇ ਇਸ ਲਈ ਉਹ ਮੈਨੂੰ ਘਸੀਟ ਰਹੇ ਹਨ। ਹੁਣ ਇਹ ਬਹੁਤ ਸਪੱਸ਼ਟ ਹੈ ਕਿ ਕਾਂਗਰਸ ਬਿਨਾਂ ਪਤਵਾਰ ਦੀ ਹੈ। ਉਹ ਬਹੁਤ ਤੇਜ਼ੀ ਨਾਲ ਸੁੰਘੜ ਰਹੀ ਹੈ। ਮੈਨੂੰ ਅਫਸੋਸ ਹੈ ਕਿ ਇਕ ਬਹੁਤ ਪੁਰਾਣੀ ਪਾਰਟੀ ਇਸ ਤਰ੍ਹਾਂ ਗਾਇਬ ਹੋ ਰਹੀ ਹੈ।
ਕਾਂਗਰਸ ‘ਤੇ ਤਿੱਖੇ ਹਮਲੇ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਇਕਾਈ ਦਿਸ਼ਾਹੀਣ ਹੈ ਅਤੇ ਇਸੇ ਕਾਰਨ ਉਨ੍ਹਾਂ ਨੂੰ ਆਪਸੀ ਮਤਭੇਦਾਂ ਵਿਚ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੀ ਹਮਲਾ ਬੋਲਿਆ ਤੇ ਕਿਹਾ ਕਿ ਅਜੇ ਬਹੁਤ ਸਮਾਂ ਪਹਿਲਾਂ ਦੀ ਗੱਲ ਨਹੀਂ ਹੈ ਜਦੋਂ ਸਿੱਧੂ ਪਾਕਿਸਤਾਨ ਗਏ ਸਨ ਅਤੇ ਕਰਤਾਰਪੁਰ ਕਾਰੀਡੋਰ ਦੇ ਉਦਘਾਟਨ ਮੌਕੇ ਉਹ ਤਾਰੀਫ ਕਰ ਰਹੇ ਸਨ।’
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਅਰੂਸਾ ਆਲਮ ਨੇ ਕਿਹਾ ਕਿ ਸਿੱਧੂ ਇਕ ਔਰਤ ਦੇ ਨਾਂ ਤੋਂ ਆਪਣੇ ਰਾਜਨੀਤਕ ਏਜੰਡੇ ਨੂੰ ਅੱਗੇ ਵਧਾ ਰਹੇ ਹਨ। ਮੈਂ ਮਿਸਟਰ ਤੇ ਮਿਸੇਜ਼ ਸਿੱਧੂ ਬਾਰੇ ਕੀ ਕਹਿ ਸਕਦੀ ਹਾਂ? ਸਭ ਤੋਂ ਪਹਿਲਾਂ ਉਨ੍ਹਾਂ ਨੂੰ ਇੱਕ-ਦੂਜੇ ਨਾਲ ਸਹਿਮਤ ਹੋਣਾ ਚਾਹੀਦਾ ਹੈ। ਉਹ ਵੱਖ ਰਹਿ ਰਹੇ ਹਨ।ਉਹ ਮੇਰੇ ਖਿਲਾਫ ਕਈ ਦੋਸ਼ ਲਗਾ ਸਕਦੇ ਹਨ ਪਰ ਮੈਨੂੰ ਪ੍ਰਵਾਹ ਨਹੀਂ ਹੈ।
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਹੀ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਅਰੂਸਾ ਆਲਮ ‘ਤੇ ਹਮਲਾ ਬੋਲਦਿਆਂ ਕਿਹਾ ਸੀ ਕਿ ਪੰਜਾਬ ਪੁਲਿਸ ਵਿਚ ਇੱਕ ਵੀ ਪੋਸਟਿੰਗ ਬਿਨਾਂ ਗਿਫਟ ਜਾਂ ਭੁਗਤਾਨ ਦੇ ਨਹੀਂ ਹੋਈ ਹੈ। ਪ੍ਰਧਾਨ ਮੰਤਰੀ ਤੇ ਕੇਂਦਰੀ ਗ੍ਰਹਿ ਮੰਤਰੀ ਸਭ ਕੁਝ ਜਾਣਦੇ ਹਨ। ਉਨ੍ਹਾਂ ਨੂੰ ਇਸ ਉਤੇ ਕਾਰਵਾਈ ਕਰਨ ਦੀ ਲੋੜ ਹੈ।” ਅਖੀਰ ਵਿਚ ਅਰੂਸਾ ਆਲਮ ਨੇ ਕੈਪਟਨ ਅਮਰਿੰਦਰ ਨੂੰ ਨਵੀਂ ਪਾਰਟੀ ਨੂੰ ਲਾਂਚ ਕਰਨ ਲਈ ਸ਼ੁੱਭਕਾਮਨਾਵਾਂ ਦਿਤੀਆਂ ਅਤੇ ਉਨ੍ਹਾਂ ਨੂੰ ਇੱਕ ਤਜਰਬੇਕਾਰ ਨੇਤਾ ਦੱਸਿਆ।