ਨਵੀਂ ਪਾਰਟੀ ਲਾਂਚ ਕਰਨ ਤੋਂ ਬਾਅਦ ਕੈਪਟਨ ਨੇ ਰੇਤ ਮਾਫੀਆ ਦੇ ਮੁੱਦੇ ਉਤੇ ਸਿੱਧੂ ਸਣੇ ਕਈ ਮੰਤਰੀਆਂ ਤੇ ਐੱਮ. ਐੱਲ. ਏਜ਼. ਨੂੰ ਰਗੜਿਆ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕੋਲ ਇਨ੍ਹਾਂ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀ ਬਾਕਾਇਦਾ ਲਿਸਟ ਹੈ। ਕੈਪਟਨ ਦੇ ਇਸ ਬਿਆਨ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਮੋਰਚਾ ਖੋਲ੍ਹ ਦਿੱਤਾ ਹੈ।
ਅਕਾਲੀ ਦਲ ਨੇ ਕਿਹਾ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਮਾਈਨਿੰਗ ਵਿਭਾਗ ਨੇ ਉਨ੍ਹਾਂ ਨੂੰ ਰੇਤ ਮਾਫੀਆ ਨਾਲ ਜੁੜੇ 30 ਕਾਂਗਰਸੀ ਵਿਧਾਇਕਾਂ ਦੇ ਨਾਂ ਦਿੱਤੇ ਸਨ। ਉਸ ਸਮੇਂ ਕੈਪਟਨ ਨੇ ਇਨ੍ਹਾਂ ਕਾਂਗਰਸੀ ਵਿਧਾਇਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ ਪਰ ਹੁਣ ਕੈਪਟਨ ਇਨ੍ਹਾਂ ਨੂੰ ਬਚਾਉਣ ਲਈ ਮਜਬੂਰ ਨਹੀਂ ਹਨ। ਅਜਿਹੇ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਕੈਪਟਨ ਨੂੰ ਇਨ੍ਹਾਂ ਕਾਂਗਰਸੀ ਵਿਧਾਇਕਾਂ ਦੇ ਨਾਂ ਜਨਤਕ ਕਰਨੇ ਚਾਹੀਦੇ ਹਨ।
ਮਾਈਨਿੰਗ ਵਿਭਾਗ ਨੇ ਜਨਵਰੀ 2018 ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰੇਤ ਮਾਫੀਆ ਵਿਚ ਸ਼ਾਮਲ 30 ਤੋਂ ਵੱਧ ਕਾਂਗਰਸੀ ਵਿਧਾਇਕਾਂ ਦੀ ਰਿਪੋਰਟ ਸੌਂਪੀ ਸੀ। ਦਾਅਵਾ ਕੀਤਾ ਗਿਆ ਹੈ ਕਿ ਮਾਈਨਿੰਗ ਵਿਭਾਗ ਦੀ ਇਸ ਰਿਪੋਰਟ ਨੂੰ ਲੈ ਕੇ ਕੈਪਟਨ ਨੇ ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਸੁਨੀਲ ਜਾਖੜ, ਤਤਕਾਲੀ ਪੰਜਾਬ ਇੰਚਾਰਜ ਆਸ਼ਾ ਕੁਮਾਰੀ ਅਤੇ ਮੌਜੂਦਾ ਪੰਜਾਬ ਇੰਚਾਰਜ ਹਰੀਸ਼ ਚੌਧਰੀ (ਉਸ ਸਮੇਂ ਕਾਂਗਰਸ ਸਕੱਤਰ) ਨਾਲ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਉਸ ਤੋਂ ਬਾਅਦ ਕੁਝ ਨਹੀਂ ਹੋਇਆ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਰੇਤ ਮਾਫੀਆ ਨਾਲ ਸਬੰਧ ਰੱਖਣ ਵਾਲੇ 30 ਕਾਂਗਰਸੀ ਵਿਧਾਇਕਾਂ ‘ਚੋਂ ਜ਼ਿਆਦਾਤਰ ਪੰਜਾਬ ਦੇ ਮਾਲਵਾ ਅਤੇ ਮਾਝਾ ਖੇਤਰਾਂ ਦੇ ਹਨ। ਇਹ ਵਿਧਾਇਕ ਫਿਰੋਜ਼ਪੁਰ, ਫਰੀਦਕੋਟ, ਮੋਗਾ, ਰੋਪੜ, ਨਵਾਂਸ਼ਹਿਰ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲਿਆਂ ਤੋਂ ਹਨ। ਹਾਲਾਂਕਿ ਉਸ ਸਮੇਂ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅਜਿਹੀ ਕਿਸੇ ਵੀ ਸੂਚੀ ਤੋਂ ਇਨਕਾਰ ਕੀਤਾ ਸੀ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਤੋਂ ਅਸਤੀਫਾ ਦੇਣ ਤੋਂ ਬਾਅਦ 2 ਨਵੰਬਰ ਨੂੰ ਪਾਰਟੀ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ 7 ਪੰਨਿਆਂ ਦੇ ਪੱਤਰ ਵਿੱਚ ਰੇਤ ਮਾਫੀਆ ਨਾਲ ਕਾਂਗਰਸੀ ਵਿਧਾਇਕਾਂ-ਮੰਤਰੀਆਂ ਅਤੇ ਆਗੂਆਂ ਦੇ ਸਬੰਧਾਂ ਦਾ ਜ਼ਿਕਰ ਕੀਤਾ ਹੈ। ਸੋਨੀਆ ਗਾਂਧੀ ਨੂੰ ਭੇਜੇ ਪੱਤਰ ‘ਚ ਕੈਪਟਨ ਨੇ ਕਿਹਾ ਕਿ ਸਰਕਾਰ ਅਤੇ ਸਟੇਟ ਇੰਟੈਲੀਜੈਂਸ ਨੇ ਆਪਣੀ ਰਿਪੋਰਟ ਦਿੱਤੀ ਸੀ ਪਰ ਪਾਰਟੀ ਨੂੰ ਸ਼ਰਮਿੰਦਾ ਹੋਣ ਤੋਂ ਬਚਾਉਣ ਲਈ ਇਸ ਰਿਪੋਰਟ ਉਤੇ ਕੋਈ ਕਾਰਵਾਈ ਨਹੀਂ ਕੀਤੀ। ਪਰ ਹੁਣ ਉਹ ਇਸ ਲਿਸਟ ਨੂੰ ਜਨਤਕ ਕਰਨ ਬਾਰੇ ਸੋਚ ਰਹੇ ਹਨ।