ਸਰਕਾਰ ਨੇ ਵੱਡਾ ਦੀਵਾਲੀ ਤੋਹਫ਼ਾ ਦਿੱਤਾ ਹੈ। ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕਰ ਦਿੱਤਾ ਗਿਆ ਹੈ। ਮੋਦੀ ਸਰਕਾਰ ਨੇ ਪੈਟਰੋਲ, ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾ ਦਿੱਤੀ ਹੈ।

ਗੌਰਤਲਬ ਹੈ ਕਿ ਪੈਟਰੋਲ ‘ਤੇ ਐਕਸਾਈਜ਼ ਡਿਊਟੀ 32.90 ਰੁਪਏ ਅਤੇ ਡੀਜ਼ਲ ‘ਤੇ ਇਹ 31.80 ਰੁਪਏ ਪ੍ਰਤੀ ਲਿਟਰ ਸੀ। ਕੇਂਦਰ ਸਰਕਾਰ ਨੇ ਪਿਛਲੇ ਸਾਲ ਐਕਸਾਈਜ਼ ਡਿਊਟੀ ਵਧਾਈ ਸੀ।
ਕੇਂਦਰ ਸਰਕਾਰ ਨੇ ਰਾਜ ਸਰਕਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਾਹਕਾਂ ਨੂੰ ਰਾਹਤ ਦੇਣ ਲਈ ਪੈਟਰੋਲ ਤੇ ਡੀਜ਼ਲ ਉਤੇ ਵੈਟ ਦੀਆਂ ਦਰਾਂ ਘੱਟ ਕਰਨ। ਕਿਸਾਨਾਂ ਲਈ ਖੇਤੀਬਾੜੀ ਦਾ ਸਮਾਂ ਨਜ਼ਦੀਕ ਆ ਰਿਹਾ ਹੈ ਤੇ ਡੀਜ਼ਲ ਦੇ ਇਸਤੇਮਾਲ ਨੂੰ ਦੇਖਦੇ ਹੋਏ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਡੀਜ਼ਲ ਉਤੇ ਐਕਸਾਈਜ਼ ਡਿਊਟੀ ਵਿਚ 10 ਰੁਪਏ ਪ੍ਰਤੀ ਲੀਟਰ ਦੀ ਵੱਡੀ ਕਟੌਤੀ ਕਰਨ ਦਾ ਫੈਸਲਾ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਸਰਕਾਰ ਨੇ ਕਿਹਾ ਕਿ ਕਿਸਾਨ ਸਖਤ ਮਿਹਨਤ ਕਰਕੇ ਫਸਲ ਉਗਾਉਂਦੇ ਹਨ ਤੇ ਆਉਣ ਵਾਲੇ ਰਬੀ ਸੀਜ਼ਨ ਦੀ ਖੇਤੀ ਦਾ ਸਮਾਂ ਨੇੜੇ ਆ ਰਿਹਾ ਹੈ। ਇਸ ਕਾਰਨ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਡੀਜ਼ਲ ਦੇ ਰੇਟ ਵਿਚ ਵੱਡੀ ਕਟੌਤੀ ਕੀਤੀ ਜਾ ਰਹੀ ਹੈ।























