ਦਿੱਲੀ ਦੇ ਖਿਆਲਾ ਇਲਾਕੇ ਵਿਚ ਕੁਝ ਅਣਪਛਾਤੇ ਨੌਜਵਾਨਾਂ ਨੇ ਗ੍ਰੰਥੀ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਹੱਤਿਆ ਕਰ ਦਿੱਤੀ।
ਗ੍ਰੰਥੀ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਖਿਆਲਾ ਇਲਾਕੇ ਦੇ ਰਹਿਣ ਵਾਲੇ ਸਿੱਖ ਨੌਜਵਾਨ ਨਾਲ ਕੁੱਟਮਾਰ ਦੀਆਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਰਨੈਲ ਸਿੰਘ ਗੁਰਦੁਆਰਾ ਸ੍ਰੀ ਰਕਾਬਗੰਜ ਵਿਖੇ ਸੇਵਾਵਾਂ ਨਿਭਾ ਰਹੇ ਹਨ।
ਮਨਜਿੰਦਰ ਸਿਰਸਾ ਨੇ ਇਸ ਪੂਰੀ ਘਟਨਾ ਦਾ ਸਖਤ ਨੋਟਿਸ ਲੈਂਦਿਆਂ ਅਣਪਛਾਤੇ ਵਿਅਕਤੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਨੇ ਘਟਨਾ ਦੀ ਵੀਡੀਓ ਸ਼ੇਅਰ ਕੀਤੀ। ਉਨ੍ਹਾਂ ਘਟਨਾ ਵਾਲੀ ਜਗ੍ਹਾ ਉਤੇ ਮੌਜੂਦ ਲੋਕਾਂ ਨੂੰ ਹੋਰ ਜਾਣਕਾਰੀ ਦੇਣ ਦੀ ਅਪੀਲ ਕੀਤੀ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸਿਰਸਾ ਨੇ ਦੱਸਿਆ ਕਿ ਦਿੱਲੀ ਪੁਲਿਸ ਨੇ ਕਾਰਵਾਈ ਕਰਦਿਆਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਹਨਾਂ ਖਿਲਾਫ਼ ਧਾਰਾ 302 ਤਹਿਤ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।