ਦੇਸ਼ ਭਰ ਵਿੱਚ ਅੱਜ ਰੌਸ਼ਨੀ ਦਾ ਤਿਉਹਾਰ ਦੀਵਾਲੀ ਮਨਾਈ ਜਾ ਰਹੀ ਹੈ । ਜਿੱਥੇ ਇੱਕ ਪਾਸੇ ਲੋਕ ਬਾਜ਼ਾਰਾਂ ਵਿੱਚ ਖੂਬ ਖਰੀਦਦਾਰੀ ਕਰ ਰਹੇ ਹਨ, ਉੱਥੇ ਹੀ ਦੂਜੇ ਪਾਸੇ ਰੌਸ਼ਨੀਆਂ ਦੇ ਇਸ ਤਿਓਹਾਰ ਨੂੰ ਆਪਣੇ ਕਰੀਬੀਆਂ ਨਾਲ ਮਨਾ ਰਹੇ ਹਨ। ਇਸ ਮੌਕੇ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਵੱਲੋਂ ਦੇਸ਼ ਵਾਸੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੇਸ਼ ਵਾਸੀਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਦੀਵਾਲੀ ਦੇ ਸ਼ੁੱਭ ਮੌਕੇ ‘ਤੇ ਦੇਸ਼ਵਾਸੀਆਂ ਨੂੰ ਬਹੁਤ-ਬਹੁਤ ਵਧਾਈ । ਮੈਂ ਕਾਮਨਾ ਕਰਦਾ ਹਾਂ ਕਿ ਰੌਸ਼ਨੀਆਂ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖੁਸ਼ਹਾਲੀ, ਸੁੱਖ ਅਤੇ ਚੰਗੀ ਕਿਸਮਤ ਲੈ ਕੇ ਆਵੇ।”
ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਜੰਮੂ-ਕਸ਼ਮੀਰ ਦੇ ਪੁੰਛ ਇਲਾਕੇ ਦਾ ਦੌਰਾ ਕਰ ਸਕਦੇ ਹਨ, ਕਿਉਂਕਿ ਇੱਥੇ ਫੌਜ ਦੇ ਕਈ ਜਵਾਨ ਸ਼ਹੀਦ ਹੋ ਚੁੱਕੇ ਹਨ । ਇਸ ਤੋਂ ਇਲਾਵਾ ਇਹ ਵੀ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਉਹ ਲੱਦਾਖ ਸੈਕਟਰ ਦਾ ਵੀ ਦੌਰਾ ਕਰ ਸਕਦੇ ਹਨ, ਕਿਉਂਕਿ ਇੱਥੇ ਭਾਰਤੀ ਫੌਜ ਪਿਛਲੇ 18 ਮਹੀਨਿਆਂ ਤੋਂ ਚੀਨ ਨਾਲ ਲੱਗਦੀ ਸਰਹੱਦ ‘ਤੇ ਤਾਇਨਾਤ ਹਨ ।
ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ
ਹਾਲਾਂਕਿ ਹੁਣ ਇਹ ਤੈਅ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੰਮੂ-ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ ਵਿੱਚ ਫੌਜ ਦੇ ਜਵਾਨਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਣਗੇ।
ਦੱਸ ਦੇਈਏ ਕਿ ਅਜਿਹਾ ਨਹੀਂ ਹੈ ਕਿ ਪੀਐੱਮ ਮੋਦੀ ਪਹਿਲੀ ਵਾਰ ਜੰਮੂ-ਕਸ਼ਮੀਰ ਵਿੱਚ ਜਵਾਨਾਂ ਨਾਲ ਪਹਿਲੀ ਵਾਰ ਦੀਵਾਲੀ ਮਨਾ ਰਹੇ ਹੋਣ। ਇਸ ਤੋਂ ਪਹਿਲਾਂ ਸਾਲ 2019 ਵਿੱਚ ਧਾਰਾ ਹਟਣ ਤੋਂ ਬਾਅਦ ਜੰਮੂ-ਕਸ਼ਮੀਰ ਪਹੁੰਚੇ ਸਨ। ਇਸ ਦੌਰਾਨ ਪੀਐੱਮ ਮੋਦੀ ਨੇ ਰਾਜੌਰੀ ਜ਼ਿਲ੍ਹੇ ਵਿੱਚ ਤਾਇਨਾਤ ਜਵਾਨਾਂ ਨਾਲ ਦੀਵਾਲੀ ਮਨਾਈ ਸੀ।
ਵੀਡੀਓ ਲਈ ਕਲਿੱਕ ਕਰੋ -: