ਜਦੋਂ ਤੋਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਉਨ੍ਹਾਂ ਦਾ ਬਹੁਤ ਹੀ ਵੱਖਰਾ ਅੰਦਾਜ਼ ਲੋਕਾਂ ਸਾਹਮਣੇ ਆਇਆ ਹੈ। ਬੀਤੇ ਦਿਨੀਂ ਦੀਵਾਲੀ ਮੌਕੇ ਚੰਨੀ ਆਪਣੇ ਵਿਧਾਨ ਸਭਾ ਖੇਤਰ ਚਮਕੌਰ ਸਾਹਿਬ ਵਿਚ ਇੰਦਰਾ ਕਾਲੋਨੀ ਗਏ। ਉਥੇ ਝੁੱਗੀਆਂ ਵਿਚ ਰਹਿੰਦੇ ਲੋਕਾਂ ਨਾਲ ਮੁੱਖ ਮੰਤਰੀ ਨੇ ਦੀਵੇ ਜਗਾ ਕੇ ਦੀਵਾਲੀ ਮਨਾਈ ਅਤੇ ਨਾਲ ਹੀ ਉਨ੍ਹਾਂ ਜ਼ਮੀਨ ਦੇ ਮਾਲਕਾਨਾ ਹੱਕ ਦੇ ਸਰਟੀਫਿਕੇਟ ਵੀ ਸੌਂਪੇ।
ਬਸੇਰਾ ਸਕੀਮ ਤਹਿਤ 269 ਲੋਕਾਂ ਨੂੰ ਆਪਣੇ ਆਰਜ਼ੀ ਮਕਾਨ ਦੇ ਮਾਲਕੀ ਹੱਕ ਮਿਲੇ ਹਨ। ਇਸ ਸਬੰਧੀ ਸਿਟੀ ਸੈਂਟਰ ਵਿੱਚ ਮੀਟਿੰਗ ਵੀ ਕੀਤੀ ਗਈ। ਪੰਜਾਬ ਵਿੱਚ ਚੋਣਾਂ ਆਉਣ ਵਾਲੀਆਂ ਹਨ, ਇਸ ਲਈ ਮੌਜੂਦਾ ਮੁੱਖ ਮੰਤਰੀ ਲੋਕਾਂ ਨੂੰ ਲੁਭਾਉਣ ਦਾ ਕੋਈ ਮੌਕਾ ਨਹੀਂ ਛੱਡ ਰਹੇ ਹਨ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਚਮਕੌਰ ਸਾਹਿਬ ਦੀਆਂ ਸਾਰੀਆਂ ਸਟਰੀਟ ਲਾਈਟਾਂ ਨੂੰ ਬਦਲਣ ਲਈ 2.50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਾਲ ਇਤਿਹਾਸਕ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਵਿੱਚ ਬੇਲਾ-ਪਨੀਆਲੀ ਪੁਲ ਦਾ ਨੀਂਹ ਪੱਥਰ 6 ਨਵੰਬਰ ਨੂੰ ਰੱਖਿਆ ਜਾਵੇਗਾ। ਜਿਸ ਲਈ ਕਿਸਾਨਾਂ ਨੂੰ 70 ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਵੀ ਮੱਥਾ ਟੇਕਿਆ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਇਸ ਮੌਕੇ ਚੰਨੀ ਨੇ ਕਿਹਾ ਕਿ ਰਾਜ ਵਿੱਚ ਬਸੇਰਾ ਸਕੀਮ ਦੇ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਕਵਰ ਕੀਤਾ ਜਾਵੇਗਾ। ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਪਿੰਡਾਂ ਵਿੱਚ ਡਰੋਨ ਮੈਪਿੰਗ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਿਜਲੀ ਦੀਆਂ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ।