ਸਿੱਖਿਆ ਮੰਤਰੀ ਪ੍ਰਗਟ ਸਿੰਘ ਦੀਵਾਲੀ ਦੀ ਰਾਤ ਧਰਨੇ ਉਤੇ ਬੈਠੇ ਅਧਿਆਪਕਾਂ ਨੂੰ ਮਿਲਣ ਲਈ ਖੁਦ ਉਥੇ ਪੁੱਜੇ। ਇਸ ਮੌਕੇ ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ‘ਤੁਸੀਂ ਮੇਰੇ ਪੁੱਤਰ ਧੀਆਂ ਵਾਂਗ ਹੋ। ਤੁਸੀਂ ਤਿਓਹਾਰ ਵਾਲੇ ਦਿਨ ਬਾਹਰ ਬੈਠੇ ਹੋ ਤਾਂ ਮੈਂ ਕਿਸ ਤਰ੍ਹਾਂ ਦੀਵਾਲੀ ਮਨਾ ਸਕਦਾ ਹਾਂ।”
ਇਸ ਮੌਕੇ ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਦੀਵਾਲੀ ਵੰਡੀ ਤੇ ਕਿਹਾ ਕਿ ਇਸ ਮੁੱਦੇ ਨੂੰ ਗੱਲਬਾਤ ਨਾਲ ਸੁਲਝਾਇਆ ਜਾ ਸਕਦਾ ਹੈ ਨਾ ਕਿ ਸੜਕ ‘ਤੇ ਧਰਨਾ ਦੇ ਕੇ। ਉਨ੍ਹਾਂ ਕਿਹਾ ਕਿ ਉਹ ਇਸ ਸਮੱਸਿਆ ਨੂੰ ਸਾਕਾਰਾਤਮਕ ਤਰੀਕੇ ਨਾਲ ਹੱਲ ਕਰਨਾ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨ੍ਹਾਂ ਨੇ ਚੀਨ ਅਤੇ ਜਾਪਾਨ ਵਰਗੇ ਵਿਕਸਿਤ ਦੇਸ਼ਾਂ ਦੀ ਉਦਾਹਰਣ ਦਿੱਤੀ ਅਤੇ ਮਨੁੱਖੀ ਸਰੋਤਾਂ ਦੀ ਕੁਸ਼ਲ ਵਰਤੋਂ ਦੀ ਵਕਾਲਤ ਕੀਤੀ। ਪਰਗਟ ਸਿੰਘ ਨੇ ਕਿਹਾ ਕਿ ਜੋ ਕੁਝ ਵੀ ਉਨ੍ਹਾਂ ਦੀ ਪਹੁੰਚ ਵਿੱਚ ਹੈ ਅਤੇ ਜਿੰਨਾ ਵੀ ਸੰਭਵ ਹੋਇਆ, ਉਹ ਸੰਘਰਸ਼ਸ਼ੀਲ ਅਧਿਆਪਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਕਰਨਗੇ ਸਿੱਖਿਆ ਮੰਤਰੀ ਨੇ ਕਿਹਾ ਕਿ ਨੌਜਵਾਨ ਹਮੇਸ਼ਾ ਉਨ੍ਹਾਂ ਦੇ ਦਿਲ ਦੇ ਨੇੜੇ ਰਹੇ ਹਨ। ਪ੍ਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਕਦੇ ਵੀ ਤਰਜੀਹੀ ਵਿਸ਼ਾ ਨਹੀਂ ਰਿਹਾ ਅਤੇ ਪਿਛਲੇ ਲੰਬੇ ਸਮੇਂ ਦੀਆਂ ਮਾੜੀਆਂ ਨੀਤੀਆਂ ਕਾਰਨ ਅਜੋਕੀ ਸਥਿਤੀ ਪੈਦਾ ਹੋਈ ਹੈ, ਜਿਸ ਨੂੰ ਸੁਧਾਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।