ਚੰਡੀਗੜ੍ਹ ਤੇ ਹਰਿਆਣਾ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਸਰਕਾਰ ਨੇ ਐਲਾਨ ਕੀਤਾ ਹੈ ਕਿ ਪੈਟਰੋਲ ਉਤੇ ਵੈਟ 2 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਉਤੇ 4.60 ਰੁਪਏ ਵੈਟ ਘੱਟ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਕਿ ਸੂਬੇ ਵਿਚ ਪੈਟਰੋਲ 12 ਰੁਪਏ ਪ੍ਰਤੀ ਲੀਟਰ ਸਸਤਾ ਹੋਵੇਗਾ ਜਦੋਂ ਕਿ ਡੀਜ਼ਲ ਵੀ 17 ਰੁਪਏ ਪ੍ਰਤੀ ਲੀਟਰ ਸਸਤਾ ਹੋਵੇਗਾ।
ਗੌਰਤਲਬ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਦੀਵਾਲੀ ਦੇ ਤੋਹਫੇ ਤੋਂ ਬਾਅਦ ਹੁਣ ਹਿਮਾਚਲ ਪ੍ਰਦੇਸ਼ ਦੀ ਜੈ ਰਾਮ ਠਾਕੁਰ ਸਰਕਾਰ ਨੇ ਵੀ ਪੈਟਰੋਲ ਅਤੇ ਡੀਜ਼ਲ ਤੋਂ ਵੈਟ ਘਟਾਉਣ ਦਾ ਐਲਾਨ ਕੀਤਾ ਹੈ। ਸੀਐਮ ਜੈਰਾਮ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਇਸ ਨਾਲ ਹਿਮਾਚਲ ਪ੍ਰਦੇਸ਼ ‘ਚ ਵੈਟ ਦਰਾਂ ‘ਚ ਕਟੌਤੀ ਤੋਂ ਬਾਅਦ ਪੈਟਰੋਲ 12 ਰੁਪਏ ਸਸਤਾ ਹੋ ਕੇ 95.49 ਰੁਪਏ ਪ੍ਰਤੀ ਲੀਟਰ ਹੋ ਜਾਵੇਗਾ। ਇਸ ਦੇ ਨਾਲ ਹੀ ਡੀਜ਼ਲ 17 ਰੁਪਏ ਸਸਤਾ ਹੋਣ ਨਾਲ 80.48 ਰੁਪਏ ਪ੍ਰਤੀ ਲੀਟਰ ਹੋ ਜਾਵੇਗਾ। ਇਹ ਆਮ ਲੋਕਾਂ ਲਈ ਦੀਵਾਲੀ ਦਾ ਤੋਹਫ਼ਾ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਵੀਰਵਾਰ ਨੂੰ ਹਿਮਾਚਲ ਪ੍ਰਦੇਸ਼ ‘ਚ ਪੈਟਰੋਲ ਦੀ ਕੀਮਤ ‘ਚ ਕਰੀਬ 5.82 ਰੁਪਏ ਦੀ ਕਟੌਤੀ ਕੀਤੀ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ‘ਚ 11.45 ਰੁਪਏ ਦੀ ਕਟੌਤੀ ਕੀਤੀ ਗਈ ਹੈ। ਬੁੱਧਵਾਰ ਨੂੰ ਸ਼ਿਮਲਾ ‘ਚ ਪੈਟਰੋਲ ਦੀ ਕੀਮਤ 107.49 ਰੁਪਏ ਅਤੇ ਡੀਜ਼ਲ ਦੀ ਕੀਮਤ 97.48 ਰੁਪਏ ਪ੍ਰਤੀ ਲੀਟਰ ਸੀ।