ਬੀਤੇ ਦਿਨੀਂ ਦੀਵਾਲੀ ਮੌਕੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਟਿਫਿਨ ਬੰਬ ਬਰਾਮਦ ਕੀਤਾ ਗਿਆ ਸੀ। ਇਹ ਟਿਫਿਨ ਬੰਬ ਫਿਰੋਜ਼ਪੁਰ ਦੇ ਪਿੰਡ ਅਲੀਕੇ ਵਿਖੇ ਖੇਤਾਂ ਤੋਂ ਬਰਾਮਦ ਕੀਤਾ ਗਿਆ।
ਪੰਜਾਬ ਵਿਚ ਟਿਫਿਨ ਬੰਬ ਬਰਾਮਦਗੀ ਉਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਖਾਸ ਕਰਕੇ ਗ੍ਰਹਿ ਮੰਤਰੀ ਡਿਨਾਇਲ ਮੋਡ ਤੋਂ ਬਾਹਰ ਆਉਣਗੇ ਤੇ ਇਸ ਖਤਰੇ ਨੂੰ ਗੰਭੀਰਤਾ ਨਾਲ ਲੈਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਕਾਫੀ ਦਿਨਾਂ ਤੋਂ ਸਰਹੱਦ ਪਾਰ ਤੋਂ ਨਿਯਮਿਤ ਤੌਰ ‘ਤੇ ਕਈ ਖੇਪ ਭੇਜੇ ਜਾ ਰਹੇ ਹਨ। ਇਸ ਚੁਣੌਤੀ ਦਾ ਮੁਕਾਬਲਾ ਕਰਨ ਲਈ ਪੰਜਾਬ ਸਰਕਾਰ ਨੂੰ ਸਰਹੱਦ ਉਤੇ ਚੌਕਸੀ ਦੇ ਨਾਲ-ਨਾਲ ਅਤੇ ਵਿਸਤ੍ਰਿਤ ਕਾਰਜ ਯੋਜਨਾ ਬਣਾਉਣੀ ਚਾਹੀਦੀ ਹੈ।
ਗੌਰਤਲਬ ਹੈ ਕਿ ਵੀਰਵਾਰ ਨੂੰ ਫਿਰੋਜ਼ਪੁਰ ਤੋਂ ਟਿਫਿਨ ਬੰਬ ਬਰਾਮਦ ਕੀਤਾ ਗਿਆ ਸੀ। ਪੁਲਿਸ ਨੇ ਤਿਨ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਛਾਣ ਜਸਵੰਤ ਸਿੰਘ ਉਰਫ਼ ਸ਼ਿੰਦਾ ਬਾਬਾ ਵਾਸੀ ਪਿੰਡ ਝੁੱਗੇ ਨਿਹੰਗਾ ਵਾਲਾ, ਫਿਰੋਜ਼ਪੁਰ ਅਤੇ ਬਲਵੰਤ ਸਿੰਘ ਵਾਸੀ ਪਿੰਡ ਵਲੀਪੁਰ ਖੁਰਦ, ਲੁਧਿਆਣਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਰਣਜੀਤ ਸਿੰਘ ਉਰਫ ਗੋਰਾ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਪਿਛਲੇ ਕੁਝ ਮਹੀਨਿਆਂ ਦੌਰਾਨ ਅੰਮ੍ਰਿਤਸਰ ਦਿਹਾਤੀ, ਕਪੂਰਥਲਾ, ਫਾਜ਼ਿਲਕਾ ਅਤੇ ਤਰਨਤਾਰਨ ਤੋਂ ਟਿਫਿਨ ਬੰਬ ਬਰਾਮਦ ਕੀਤੇ ਜਾ ਚੁੱਕੇ ਹਨ। ਏਡੀਜੀਪੀ (ਅੰਦਰੂਨੀ ਸੁਰੱਖਿਆ) ਆਰਐਨ ਢੋਕੇ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਇਸ ਸਬੰਧੀ ਹੋਰ ਗ੍ਰਿਫ਼ਤਾਰੀਆਂ ਦੀ ਉਮੀਦ ਹੈ।