ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਵਿਚਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਲਕੇ ਹੋਣ ਵਾਲੀ ਕੈਬਨਿਟ ਮੀਟਿੰਗ ਦਾ ਸਮਾਂ ਬਦਲ ਕੇ ਐਤਵਾਰ ਦਾ ਕਰ ਦਿੱਤਾ ਹੈ।
ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਦੱਸਿਆ ਗਿਆ ਹੈ ਕਿ 6 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਹੁਣ 7 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 12.00 ਵਜੇ ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਫਿਲਹਾਲ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਾਂਗਰਸ ਪਾਰਟੀ ਵਿਚਾਲੇ ਅਜੇ ਕੁਝ ਵੀ ਠੀਕ ਨਹੀਂ ਚੱਲ ਰਿਹਾ। ਸੂਬਾ ਪ੍ਰਧਾਨ ਨਵਜੋਤ ਸਿੱਧੂ ਮੁੱਖ ਮੰਤਰੀ ਚੰਨੀ ‘ਤੇ ਹਮਲੇ ਕਰਨੋਂ ਰੁੱਕ ਨਹੀਂ ਰਹੇ। ਅੱਜ ਫਿਰ ਸਿੱਧੂ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਵਾਪਸ ਲੈਂਦਿਆਂ ਹੀ ਚੰਨੀ ਸਰਕਾਰ ‘ਤੇ ਵੱਡਾ ਹਮਲਾ ਬੋਲਿਆ।
ਇਹ ਵੀ ਪੜ੍ਹੋ : ਸਿੱਧੂ ਦੇ CM ਚੰਨੀ ‘ਤੇ ਮੁੜ ਹਮਲੇ ਪਿੱਛੋਂ ਬਿੱਟੂ ਦਾ ਤੰਜ- ‘ਕੇਦਾਰਨਾਥ ਸਮਝੌਤਾ ਟੁੱਟਿਆ’
ਸਿੱਧੂ ਨੇ ਕਿਹਾ ਕਿ ਇਹ 90 ਦਿਨਾਂ ਦੀ ਸਰਕਾਰ ਹੈ। ਪੰਜਾਬ ਦੇ ਦੋ ਵੱਡੇ ਮੁੱਦਿਆਂ ਨਸ਼ਿਆਂ ਅਤੇ ਬੇਅਦਬੀ ਮਾਮਲੇ ‘ਤੇ ਇਸ ਸਰਕਾਰ ਨੇ 50 ਦਿਨਾਂ ‘ਚ ਕੀ ਕੀਤਾ? ਸਿੱਧੂ ਨੇ ਕਿਹਾ ਕਿ ਜਦੋਂ ਤੱਕ ਡੀਜੀਪੀ ਅਤੇ ਐਡਵੋਕੇਟ ਜਨਰਲ (ਏਜੀ) ਨੂੰ ਨਹੀਂ ਹਟਾਇਆ ਜਾਂਦਾ, ਉਹ ਕਾਂਗਰਸ ਭਵਨ ਸਥਿਤ ਆਪਣੇ ਦਫ਼ਤਰ ਨਹੀਂ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਦੂਜੇ ਪਾਸੇ ਚੰਨੀ ਸਿੱਧੂ ਦੇ ਵਿਰੋਧ ਦੇ ਬਾਵਜੂਦ ਆਪਣੇ ਫੈਸਲਿਆਂ ‘ਤੇ ਡਟੇ ਹੋਏ ਹਨ। ਆਪਣੀ ਵਜ਼ਾਰਤ ਨਾਲ ਮਿਲ ਕੇ ਉਹ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਲਈ ਵੱਡੇ-ਵੱਡੇ ਐਲਾਨ ਕਰ ਰਹੇ ਹਨ।