ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੇ ਆਉਣ ਵਾਲੇ ਸੈਸ਼ਨ ਦੌਰਾਨ ਮਤਾ ਪੇਸ਼ ਕਰ ਕੇ ਗਾਂਧੀ ਪਰਿਵਾਰ ਅਤੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਵਿਰੁੱਧ ਕਾਰਵਾਈ ਦੀ ਮੰਗ ਕਰੇਗਾ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕੀਤਾ।
ਬਾਦਲ ਨੇ 1984 ਦੇ ਸਿੱਖ ਕਤਲੇਆਮ ਦੇ ਪੀੜ੍ਹਤਾ ਨਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਵਿਧਾਇਕ 8 ਨਵੰਬਰ ਨੂੰ ਹੋ ਰਹੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਮਤਾ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਭਾਵੇਂ ਗਾਂਧੀ ਪਰਿਵਾਰ ਦੀ ਭੂਮਿਕਾ ਬਾਰੇ ਬਹੁਤ ਕੁਝ ਲਿਖਿਆ ਜਾ ਚੁੱਕਾ ਹੈ ਤੇ ਇਹ ਸਪੱਸ਼ਟ ਹੈ ਕਿ ਉਸਨੇ ਹੀ ਸਿੱਖਾਂ ਅਤੇ ਉਹਨਾਂ ਦੀਆਂ ਜਾਇਦਾਦਾਂ ’ਤੇ ਨਵੰਬਰ 1984 ਵਿਚ ਹਮਲੇ ਕਰਵਾਏ ਪਰ ਉਸਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।
ਉਹਨਾਂ ਕਿਹਾ ਕਿ ਕਤਲੇਆਮ ਦੇ ਮੁੱਖ ਦੋਸ਼ੀਆਂ ਜਗਦੀਸ਼ ਟਾਈਟਲਰ ਤੇ ਹੋਰ ਕਾਂਗਰਸੀਆਂ ਦੀ ਗ੍ਰਿਫਤਾਰੀ ਹੋਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਸ. ਬਾਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਕਾਂਗਰਸ ਲੀਡਰਸ਼ਿਪ ਨੂੰ ਕਿਹਾ ਕਿ ਉਹ ਕਾਂਗਰਸ ਦੀ ਸਿਖਰਲੀ ਕਮੇਟੀ ਵਿਚ ਟਾਈਟਲਰ ਦੀ ਨਿਯੁਕਤੀ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ। ਉਹਨਾਂ ਕਿਹਾ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਕੀ ਉਹਨਾਂ ਨੇ ਇਸ ਨਿਯੁਕਤੀ ਦੀ ਹਮਾਇਤ ਕੀਤੀ ਸੀ।
ਇਹ ਵੀ ਪੜ੍ਹੋ : ਕੈਬਨਿਟ ਮੀਟਿੰਗ ‘ਚ ਵੈਟ ਘਟਾਏਗੀ ਚੰਨੀ ਸਰਕਾਰ, ਮਨਪ੍ਰੀਤ ਬਾਦਲ ਦਾ ਐਲਾਨ
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੁੰ ਇਹ ਵੀ ਆਖਿਆ ਕਿ ਉਹ ਪੈਟਰੋਲ ਅਤੇ ਡੀਜ਼ਲ ’ਤੇ 10 ਰੁਪਏ ਪ੍ਰਤੀ ਲੀਟਰ ਵੈਟ ਵਿਚ ਤੁਰੰਤ ਕਟੌਤੀ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪ ਇਹ ਗੱਲ ਕਹੀ ਹੈ ਕਿ ਖ਼ਜ਼ਾਨੇ ਭਰੇ ਹੋਏ ਹਨ। ਉਹਨਾਂ ਕਿਹਾ ਕਿ ਜੇਕਰ ਇਹੀ ਸੱਚਾਈ ਹੈ ਤਾਂ ਫਿਰ ਸੂਬੇ ਨੂੰ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿਚ ਕਟੌਤੀ ਕਰਨ ਵਿਚ ਕੋਈ ਮੁਸ਼ਕਿਲ ਨਹੀਂ ਹੋਣੀ ਚਾਹੀਦੀ।