ਗੁਰਦਾਸਪੁਰ ਦੇ ਪਿੰਡ ਮੁਸਤਾਬਾਦ ਵਿੱਚ ਗੁੱਜਰ ਸਮੁਦਾਇ ਵੱਲੋਂ ਆਪਣੇ ਪਸ਼ੂਆਂ ਲਈ ਇਕੱਠੀ ਕੀਤੀ ਗਈ ਪਰਾਲੀ ਨੂੰ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ‘ਤੇ ਪਹੁੰਚੀਆਂ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆ। ਗੁੱਜਰ ਪਰਿਵਾਰ ਨੇ ਕਿਹਾ ਤਿੰਨ ਲੱਖ ਰੁਪਏ ਦੇ ਕਰੀਬ ਨੁਕਸਾਨ ਹੋਇਆ ਹੈ। ਇਸ ਘਟਨਾ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁੱਜਰ ਸਮੁਦਾਇ ਦੇ ਵਿਅਕਤੀ ਨੇ ਦੱਸਿਆ ਕਿ ਉਹ ਹਿਮਾਚਲ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਲੰਮੇ ਸਮੇਂ ਤੋਂ ਗੁਰਦਾਸਪੁਰ ਦੇ ਪਿੰਡ ਮੁਸਤਫ਼ਾਬਾਦ ਵਿੱਚ ਆਪਣਾ ਡੇਰਾ ਲਗਾ ਕੇ ਬੈਠੇ ਹੋਏ ਹਨ ਅਤੇ ਉਨ੍ਹਾਂ ਨੇ ਜ਼ਿਮੀਂਦਾਰਾਂ ਦੇ ਕੋਲੋਂ ਮੁੱਲ ਆਪਣੇ ਪਸ਼ੂਆਂ ਦੇ ਲਈ (ਪਰਾਲੀ) ਚਾਰਾ ਇਕੱਠਾ ਕੀਤਾ ਸੀ। ਜਿਸ ਨੂੰ ਅੱਜ ਕਿਸੇ ਸ਼ਰਾਰਤੀ ਅਨਸਰ ਵੱਲੋਂ ਅੱਗ ਲਗਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਉਨ੍ਹਾਂ ਕਿਹਾ ਕਿ ਅੱਗ ਇੰਨੀ ਵਿਸ਼ਾਲ ਰੂਪ ਧਾਰਨ ਕਰ ਚੁੱਕੀ ਸੀ ਕਿ ਮੌਕੇ ‘ਤੇ ਪਹੁੰਚੀ ਦਮਕਲ ਵਿਭਾਗ ਦੀ ਗੱਡੀ ਨੇ ਅੱਗ ਉਪਰ ਕਾਬੂ ਪਾਇਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਉਨ੍ਹਾਂ ਦਾ ਤਿੰਨ ਲੱਖ ਰੁਪਏ ਦਾ ਪਸ਼ੂਆਂ ਨੂੰ ਪਾਉਣ ਲਈ ਰੱਖਿਆ ਚਾਰਾ ਸੜ ਕੇ ਸਵਾਹ ਹੋ ਗਿਆ। ਇਸ ਲਈ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਇਸ ਦੀ ਬਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।