ਉੱਤਰ ਪ੍ਰਦੇਸ਼ (ਯੂਪੀ) ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਦੀਵਾਲੀ ਤੋਂ ਬਾਅਦ ਗੋਰਖਪੁਰ ‘ਚ ਇਸ ਸਵਾਲ ਦਾ ਜਵਾਬ ਦਿੱਤਾ ਹੈ ਕਿ ਅਗਲੇ ਸਾਲ ਯਾਨੀ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਉਹ ਖੁਦ ਕਿਸ ਸੀਟ ਤੋਂ ਚੋਣ ਲੜਨਗੇ। ਤੁਹਾਨੂੰ ਦੱਸ ਦੇਈਏ ਕਿ ਪਹਿਲੀ ਵਾਰ ਸੀਐਮ ਯੋਗੀ ਆਦਿਤਿਆਨਾਥ ਨੇ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਉਮੀਦਵਾਰੀ ਨੂੰ ਲੈ ਕੇ ਕੋਈ ਟਿੱਪਣੀ ਕੀਤੀ ਹੈ।
ਸਥਾਨਕ ਪੱਤਰਕਾਰਾਂ ਨਾਲ ਗੈਰ-ਰਸਮੀ ਮੁਲਾਕਾਤ ‘ਚ ਯੋਗੀ ਨੇ ਕਈ ਸਵਾਲਾਂ ਦੇ ਜਵਾਬ ਬੇਬਾਕੀ ਨਾਲ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਸਾਢੇ ਚਾਰ ਸਾਲਾਂ ਦੀ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਆਈਆਂ ਸਕਾਰਾਤਮਕ ਤਬਦੀਲੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਕਿਹਾ, ‘ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਜੋ ਕਿਹਾ ਗਿਆ ਸੀ, ਉਹ ਸਮੇਂ ਸਿਰ ਪੂਰਾ ਹੋਇਆ ਹੈ। ਸਾਲ 2017 ‘ਚ ਜਦੋਂ ਅਸੀਂ ਸਰਕਾਰ ‘ਚ ਆਏ ਤਾਂ ਕਾਨੂੰਨ ਵਿਵਸਥਾ ਸਭ ਤੋਂ ਮਾੜੀ ਹਾਲਤ ‘ਚ ਸੀ ਪਰ ਅੱਜ ਹਾਲਾਤ ਬਦਲ ਗਏ ਹਨ, ਅਪਰਾਧੀਆਂ ‘ਚ ਡਰ ਹੈ। ਸਾਢੇ ਚਾਰ ਸਾਲਾਂ ਵਿੱਚ ਯੂਪੀ ਵਿੱਚ ਇੱਕ ਵੀ ਦੰਗਾ ਨਹੀਂ ਹੋਇਆ। ਇੱਥੇ ਕਾਨੂੰਨ ਵਿਵਸਥਾ ਦੀ ਮਿਸਾਲ ਦੇਸ਼ ਵਿੱਚ ਦਿੱਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: