ਹਰਿਆਣਾ ਦੇ ਨੌਜਵਾਨਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸਥਾਨਕ ਨੌਜਵਾਨਾਂ ਨੂੰ ਨਿੱਜੀ ਖੇਤਰ ਦੀਆਂ ਕੰਪਨੀਆਂ ਵਿੱਚ 75 ਫ਼ੀਸਦੀ ਰਿਜ਼ਰਵੇਸ਼ਨ ਮਿਲਿਆ ਹੈ। ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਹੈ ਕਿ ਹੁਣ ਹਰਿਆਣਾ ਦੇ ਨੌਜਵਾਨਾਂ ਨੂੰ ਰਾਜ ਵਿੱਚ ਨਿੱਜੀ ਖੇਤਰ ਦੇ ਉਦਯੋਗਾਂ ਵਿੱਚ 75 ਫੀਸਦੀ ਨੌਕਰੀਆਂ ਮਿਲਣਗੀਆਂ ਅਤੇ ਇਹ ਨਿਯਮ 15 ਜਨਵਰੀ ਤੋਂ ਲਾਗੂ ਹੋਵੇਗਾ।
ਸੂਬੇ ਦੇ ਨੌਜਵਾਨਾਂ ਨੂੰ ਨਿੱਜੀ ਖੇਤਰ ਵਿੱਚ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਹਰਿਆਣਾ ਸਰਕਾਰ ਨੇ ਵਿਧਾਨ ਸਭਾ ਵਿੱਚ 75 ਫੀਸਦੀ ਰਾਖਵੇਂਕਰਨ ਦਾ ਕਾਨੂੰਨ ਪਾਸ ਕੀਤਾ ਹੈ। ਹੁਣ ਸੂਬੇ ਦੇ ਨਿੱਜੀ ਉਦਯੋਗਾਂ ‘ਚ 30 ਹਜ਼ਾਰ ਰੁਪਏ ਤੱਕ ਦੀਆਂ ਨੌਕਰੀਆਂ ‘ਚ ਸੂਬੇ ਦੇ ਨੌਜਵਾਨਾਂ ਨੂੰ 75 ਫੀਸਦੀ ਰਾਖਵਾਂਕਰਨ ਮਿਲੇਗਾ। ਇਸ ਕਾਨੂੰਨ ਨੂੰ ਰਾਜਪਾਲ ਨੇ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ। ਪਰ ਏਲਨਾਬਾਦ ਉਪ ਚੋਣ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਸ ਨੂੰ ਰੋਕ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Breaking News : ਟਰੱਕ ਨੇ ਤੇਲ ਟੈਂਕਰ ਨੂੰ ਮਾਰੀ ਟੱਕਰ, ਧਮਾਕੇ ‘ਚ 91 ਲੋਕਾਂ ਦੀ ਮੌਤ, ਕਈ ਜ਼ਖਮੀ
ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਚੋਣ ਜ਼ਾਬਤਾ ਖਤਮ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ 75 ਫੀਸਦੀ ਸਥਾਨਕ ਰਾਖਵਾਂਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਹਰਿਆਣਾ ਰਾਜ ਰੁਜ਼ਗਾਰ ਸਥਾਨਕ ਉਮੀਦਵਾਰ ਐਕਟ, 2020 ਦੇ ਤਹਿਤ, ਇਸ ਕਾਨੂੰਨ ਦੀ ਪਾਲਣਾ 15 ਜਨਵਰੀ 2022 ਤੋਂ ਕੀਤੀ ਜਾਵੇਗੀ। ਇਸ ਨਿਯਮ ਦੇ ਤਹਿਤ, ਵੱਖ-ਵੱਖ ਕੰਪਨੀਆਂ, ਸੁਸਾਇਟੀਆਂ, ਟਰੱਸਟਾਂ ਅਤੇ ਫਰਮਾਂ ਵਿੱਚ ਸਥਾਨਕ ਉਮੀਦਵਾਰਾਂ ਲਈ 75 ਫੀਸਦੀ ਨਵੀਆਂ ਨੌਕਰੀਆਂ ਲਈ ਰਾਖਵਾਂਕਰਨ ਦੀ ਵਿਵਸਥਾ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: