ਪੰਜਾਬ ਪੁਲਿਸ ਦੀ SIT 8 ਨਵੰਬਰ ਸੋਮਵਾਰ ਨੂੰ ਹਰਿਆਣਾ ਦੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ। ਗੁਰਮੀਤ ਰਾਮ ਰਹੀਮ ਤੋਂ ਇਹ ਪੁੱਛਗਿੱਛ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਹੋਵੇਗੀ। ਗੁਰਮੀਤ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਬਰਗਾੜੀ ਬੇਅਦਬੀ ਮਾਮਲੇ ‘ਚ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।
ਪੰਜਾਬ ਪੁਲਿਸ ਦੀ SIT ਨੇ 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਤੋਂ 8 ਨਵੰਬਰ ਨੂੰ ਪੁੱਛਗਿੱਛ ਕਰਨ ਦਾ ਫੈਸਲਾ ਕੀਤਾ ਹੈ। ਐਸਆਈਟੀ ਦੇ ਮੁਖੀ ਅਤੇ ਆਈਜੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਰੋਹਤਕ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਪੱਤਰ ਭੇਜ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ ਅਤੇ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦਾ ਹਵਾਲਾ ਦਿੱਤਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਫਰੀਦਕੋਟ ਦੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਪੁੱਛਗਿੱਛ ਲਈ ਸੁਨਾਰੀਆ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦਾ ਹੁਕਮ ਦਿੱਤਾ ਸੀ। ਬਾਅਦ ‘ਚ ਗੁਰਮੀਤ ਰਾਮ ਰਹੀਮ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਫਰੀਦਕੋਟ ਕੋਰਟ ਦੇ ਪ੍ਰੋਡਕਸ਼ਨ ‘ਤੇ ਰੋਕ ਲਗਾ ਦਿੱਤੀ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਪੰਜਾਬ ਦੀ ਐਸਆਈਟੀ ਸੁਨਾਰੀਆ ਜੇਲ੍ਹ ਵਿੱਚ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕਰ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਸ ਮਾਮਲੇ ਨਾਲ ਸਬੰਧਤ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਰਾਮ ਰਹੀਮ ਖ਼ਿਲਾਫ਼ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਬੀਤੀ 25 ਅਕਤੂਬਰ ਨੂੰ ਫਰੀਦਕੋਟ ਦੀ ਅਦਾਲਤ ਤੋਂ 29 ਅਕਤੂਬਰ ਲਈ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ ਸਨ ਪਰ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ੀ ਤੋਂ ਇੱਕ ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਦੇ ਵਾਰੰਟ ’ਤੇ ਰੋਕ ਲਗਾ ਕੇ ਭੇਜ ਦਿੱਤਾ ਸੀ। SIT ਨੂੰ ਸੁਨਾਰੀਆ ਜੇਲ੍ਹ ਅੰਦਰ ਜਾਣ ਅਤੇ ਪੁੱਛਗਿੱਛ ਕਰਨ ਦੀ ਇਜਾਜ਼ਤ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਐਸਆਈਟੀ ਨੇ ਡੇਰਾ ਮੁਖੀ ਤੋਂ ਪੁੱਛੇ ਜਾਣ ਵਾਲੇ 200 ਸਵਾਲਾਂ ਦੀ ਸੂਚੀ ਵੀ ਤਿਆਰ ਕਰ ਲਈ ਹੈ।
ਇਹ ਵੀ ਪੜ੍ਹੋ : ਨਾਰਨੌਂਦ ‘ਚ ਕਿਸਾਨਾਂ ਖਿਲਾਫ ਕੇਸ ਦਰਜ ਲਿਆ ਜਾਵੇ ਵਾਪਿਸ : ਕਿਸਾਨ ਮੋਰਚਾ
ਐਸਆਈਟੀ ਮੁਤਾਬਕ ਉਸ ਤੋਂ ਡੇਰੇ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਦੀ ਭੂਮਿਕਾ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ, ਜਿਨ੍ਹਾਂ ਨੂੰ ਬੇਅਦਬੀ ਦੇ ਤਿੰਨਾਂ ਮਾਮਲਿਆਂ ਵਿੱਚ ਚਾਰਜਸ਼ੀਟ ਕੀਤਾ ਗਿਆ ਹੈ। ਉਸ ਨੂੰ ਫਰੀਦਕੋਟ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੋਇਆ ਹੈ। ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਵਿੱਚ 12 ਨਵੰਬਰ ਨੂੰ ਹੋਣੀ ਹੈ, ਜਿਸ ਕਾਰਨ ਐਸਆਈਟੀ ਨੇ ਪੁੱਛਗਿੱਛ ਲਈ 8 ਨਵੰਬਰ ਦੀ ਤਰੀਕ ਤੈਅ ਕੀਤੀ ਹੈ।