ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫ਼ਾ ਅਲ ਕਾਦਿਮੀ ‘ਤੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਉਨ੍ਹਾਂ ਦੀ ਰਿਹਾਇਸ਼ ‘ਤੇ ਵਿਸਫੋਟਕਾਂ ਨਾਲ ਭਰੇ ਡਰੋਨ ਨਾਲ ਹਮਲਾ ਕੀਤਾ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਅਲ-ਕਾਦਿਮੀ ਇਸ ਹਮਲੇ ਵਿੱਚ ਵਾਲ-ਵਾਲ ਬਚ ਗਏ ਹਨ ।
ਦੱਸਿਆ ਜਾ ਰਿਹਾ ਹੈ ਕਿ ਇਸ ਡਰੋਨ ਹਮਲੇ ਵਿੱਚ ਅੱਧੀ ਦਰਜਨ ਸੁਰੱਖਿਆ ਕਰਮੀਆਂ ਦੇ ਜ਼ਖ਼ਮੀ ਹੋ ਗਏ ਹਨ । ਇਰਾਕੀ ਫੌਜ ਨੇ ਪ੍ਰਧਾਨ ਮੰਤਰੀ ਮੁਸਤਫਾ ‘ਤੇ ਹੋਏ ਹਮਲੇ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਕਾਦਿਮੀ ਡਰੋਨ ਹਮਲੇ ਵਿੱਚ ਵਾਲ-ਵਾਲ ਬਚ ਗਏ ਹਨ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ ਹਨ । ਹਾਲਾਂਕਿ, ਅਜੇ ਤੱਕ ਇਹ ਸਪੱਸ਼ਟ ਨਹੀਂ ਹੈ ਕਿ ਹਮਲੇ ਦੇ ਪਿੱਛੇ ਕਿਸ ਦਾ ਹੱਥ ਹੈ ਅਤੇ ਨਾ ਹੀ ਕਿਸੇ ਸਮੂਹ ਵੱਲੋਂ ਇਸ ਦੀ ਜ਼ਿੰਮੇਵਾਰੀ ਲਈ ਗਈ ਹੈ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ ‘ਚ ਡਟੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਬੇਰਹਿਮੀ ਨਾਲ ਲਾਠੀਚਾਰਜ, (ਤਸਵੀਰਾਂ)
ਇਸ ਜਾਨਲੇਵਾ ਹਮਲੇ ਵਿੱਚ ਵਾਲ-ਵਾਲ ਬਚੇ ਪ੍ਰਧਾਨ ਮੰਤਰੀ ਮੁਸਤਫ਼ਾ ਅਲ-ਕਾਦਿਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸੁਰੱਖਿਅਤ ਹਨ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਪਹੁੰਚਿਆ ਹੈ। ਉਨ੍ਹਾਂ ਟਵੀਟ ਕਰਕੇ ਲੋਕਾਂ ਨੂੰ ਆਪਣੀ ਸੁਰੱਖਿਆ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਹਮਲੇ ਤੋਂ ਬਾਅਦ ਪੀਐੱਮ ਅਲ-ਕਾਦਿਮੀ ਨੂੰ ਸੁਰੱਖਿਅਤ ਜਗ੍ਹਾ ਲਿਜਾਇਆ ਗਿਆ ਹੈ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ਗ੍ਰੀਨ ਜ਼ੋਨ ਦੇ ਅੰਦਰ ਆਉਂਦੀ ਹੈ। ਇਰਾਕੀ ਫੌਜ ਨੇ ਕਿਹਾ ਕਿ ਇਸ ਹਮਲੇ ਵਿੱਚ ਕਾਦਿਮੀ ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਗ੍ਰੀਨ ਜ਼ੋਨ ਵਿੱਚ ਵਿਦੇਸ਼ੀ ਦੂਤਾਵਾਸ ਅਤੇ ਸਰਕਾਰੀ ਇਮਾਰਤਾਂ ਹਨ। ਇੱਥੇ ਪੱਛਮੀ ਦੇਸ਼ਾਂ ਦੇ ਰਾਜਦੂਤ ਵੱਡੀ ਗਿਣਤੀ ਵਿੱਚ ਰਹਿੰਦੇ ਹਨ।
ਇਹ ਵੀ ਪੜ੍ਹੋ: ਬਹਿਬਲ ਗੋਲੀਕਾਂਡ ਮਾਮਲੇ ‘ਚ ਨਾਮਜ਼ਦ SP ਬਿਕਰਮਜੀਤ ਨੂੰ ਚੰਨੀ ਸਰਕਾਰ ਨੇ ਕੀਤਾ ਬਹਾਲ
ਗੌਰਤਲਬ ਹੈ ਕਿ ਅਮਰੀਕਾ ਨੇ ਇਰਾਕੀ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ‘ਤੇ ਹੋਏ ਡਰੋਨ ਹਮਲੇ ਦੀ ਨਿੰਦਾ ਕੀਤੀ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਕਿਹਾ, ”ਸਾਨੂੰ ਇਹ ਜਾਣ ਕੇ ਰਾਹਤ ਮਿਲੀ ਹੈ ਕਿ ਇਸ ਹਮਲੇ ਵਿੱਚ ਪ੍ਰਧਾਨ ਮੰਤਰੀ ਮੁਸਤਫਾ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ । ਇਹ ਦਹਿਸ਼ਤਗਰਦੀ ਦੀ ਕਾਰਵਾਈ ਹੈ, ਜਿਸ ਦੀ ਅਸੀਂ ਸਖ਼ਤ ਨਿੰਦਾ ਕਰਦੇ ਹਾਂ।”
ਵੀਡੀਓ ਲਈ ਕਲਿੱਕ ਕਰੋ -: