ਪੰਜਾਬ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਮੁੱਖ ਮੰਤਰੀ ਚੰਨੀ ਦੀ ਸਰਕਾਰ ਨੇ ਐਤਵਾਰ ਨੂੰ ਪੈਟਰੋਲ-ਡੀਜ਼ਲ ‘ਤੇ ਵੈਟ ਦਰਾਂ ਵਿੱਚ ਕਟੌਤੀ ਕਰ ਦਿੱਤੀ ਹੈ। CM ਚੰਨੀ ਸਰਕਾਰ ਵੱਲੋਂ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ ਵਿੱਚ 10 ਰੁਪਏ ਤੇ ਡੀਜ਼ਲ ਵਿੱਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਹ ਕੀਮਤਾਂ ਅੱਜ ਰਾਤ ਤੋਂ ਲਾਗੂ ਹੋ ਜਾਣਗੀਆਂ। ਇਸ ਕਟੌਤੀ ਤੋਂ ਬਾਅਦ ਹੁਣ ਪੰਜਾਬ ਵਿੱਚ ਡੀਜ਼ਲ ‘ਤੇ 9.92 ਫ਼ੀਸਦੀ ਅਤੇ ਪੈਟਰੋਲ ‘ਤੇ 13.77 ਫ਼ੀਸਦੀ ਵੈਟ ਰਹਿ ਗਿਆ ਹੈ। ਪੰਜਾਬ ਵਿੱਚ ਅੱਜ ਪੈਟਰੋਲ 105 ਰੁਪਏ ਅਤੇ ਡੀਜ਼ਲ 89 ਰੁਪਏ ਦੇ ਆਸਪਾਸ ਹੈ। ਭਲਕੇ ਇਨ੍ਹਾਂ ਦੀ ਕੀਮਤ ਕ੍ਰਮਵਾਰ 10 ਰੁਪਏ ਅਤੇ 5 ਰੁਪਏ ਘੱਟ ਜਾਏਗੀ।
ਇਸ ਤੋਂ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਸੀ। ਪੀ. ਐੱਮ. ਮੋਦੀ ਦੀ ਸਰਕਾਰ ਨੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਦੇ ਹੋਏ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕੀਤਾ ਸੀ।
ਗੌਰਤਲਬ ਹੈ ਕਿ ਪੰਜਾਬ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਨੇ ਪੈਟਰੋਲ, ਡੀਜ਼ਲ ਕੀਮਤਾਂ ‘ਤੇ ਵੈਟ ਘਟਾ ਦਿੱਤਾ ਸੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਚੰਨੀ ਸਰਕਾਰ ‘ਤੇ ਵੈਟ ਦਰਾਂ ਵਿਚ ਕਟੌਤੀ ਕਰਨ ਦਾ ਲਗਾਤਾਰ ਦਬਾਅ ਪਾ ਰਿਹਾ ਸੀ। ਪੈਟਰੋਲ-ਡੀਜ਼ਲ ਕੀਮਤਾਂ ਘਟਾਉਣ ਲਈ ਸੁਖਬੀਰ ਬਾਦਲ ਦੀ ਅਗਵਾਈ ਵਿਚ ਬੀਤੇ ਦਿਨ ਹੀ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਬਹਿਬਲ ਗੋਲੀਕਾਂਡ ਮਾਮਲੇ ‘ਚ ਨਾਮਜ਼ਦ SP ਬਿਕਰਮਜੀਤ ਨੂੰ ਚੰਨੀ ਸਰਕਾਰ ਨੇ ਕੀਤਾ ਬਹਾਲ
ਡੀਜ਼ਲ ਕੀਮਤਾਂ ਵਿਚ ਪੰਜਾਬ ਸਰਕਾਰ ਵੱਲੋਂ ਪੰਜ ਰੁਪਏ ਦੀ ਕਟੌਤੀ ਕਰਨ ਨਾਲ ਇਸ ਦੀ ਕੀਮਤ ਘੱਟ ਕੇ ਲਗਭਗ 84 ਰੁਪਏ ਪ੍ਰਤੀ ਲਿਟਰ ਹੋ ਜਾਵੇਗੀ। ਹਾਲਾਂਕਿ, ਵਿਰੋਧੀ ਧਿਰਾਂ ਡੀਜ਼ਲ ਕੀਮਤ ਵਿਚ 10 ਰੁਪਏ ਦੀ ਕਟੌਤੀ ਕਰਨ ਦੀ ਮੰਗ ਕਰ ਰਹੀਆਂ ਸਨ। ਦੱਸ ਦੇਈਏ ਕਿ ਪਿਛਲੇ ਦੋ ਸਾਲਾਂ ਵਿਚ ਪੈਟਰੋਲ-ਡੀਜ਼ਲ ਕੀਮਤਾਂ ਵਿਚ ਰਿਕਾਰਡ ਵਾਧਾ ਹੋਇਆ ਹੈ, ਜਿਸ ਦੀ ਸਿੱਧੀ ਮਾਰ ਆਮ ਲੋਕਾਂ ਦੀ ਜੇਬ ਅਤੇ ਕਿਸਾਨੀ ‘ਤੇ ਪਈ ਹੈ।
ਵੀਡੀਓ ਲਈ ਕਲਿੱਕ ਕਰੋ -: