ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਕੋਵਿਡ ਮਹਾਮਾਰੀ ਦੌਰਾਨ ਸਰਕਾਰੀ ਕਰਮਚਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਨੂੰ ਹੁਣ ਖਤਮ ਕੀਤਾ ਜਾ ਰਿਹਾ ਹੈ। ਇਹ ਸਾਰੀਆਂ ਰਿਆਇਤਾਂ 8 ਨਵੰਬਰ 2021 ਤੋਂ ਖਤਮ ਹੋ ਰਹੀਆਂ ਹਨ। ਹੁਣ ਸਰਕਾਰੀ ਕਰਮਚਾਰੀਆਂ ਨੂੰ ਦਫ਼ਤਰ ਵਿੱਚ ਪੂਰੇ ਸਮੇਂ ਦੀ ਹਾਜ਼ਰੀ ਦਰਜ ਕਰਾਉਣੀ ਪਵੇਗੀ। ਹਾਜ਼ਰੀ ਰਿਕਾਰਡ ਕਰਨ ਲਈ ਬਾਇਓਮੈਟ੍ਰਿਕ ਸਿਸਟਮ ਕੱਲ੍ਹ ਯਾਨੀ ਸੋਮਵਾਰ ਤੋਂ ਮੁੜ ਲਾਗੂ ਕੀਤਾ ਜਾ ਰਿਹਾ ਹੈ।
ਬਾਇਓਮੈਟ੍ਰਿਕ ਹਾਜ਼ਰੀ ਸਬੰਧੀ ਸਾਰੇ ਕੇਂਦਰੀ ਦਫ਼ਤਰਾਂ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਭਾਰਤ ਸਰਕਾਰ ਦੇ ਡਿਪਟੀ ਸਕੱਤਰ ਉਮੇਸ਼ ਕੁਮਾਰ ਭਾਟੀਆ ਦੇ ਅਨੁਸਾਰ, ‘ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਫਤਰਾਂ ਵਿੱਚ ਘੱਟ ਗਿਣਤੀ ਵਿੱਚ ਕਰਮਚਾਰੀਆਂ ਨੂੰ ਬੁਲਾਉਣ ਅਤੇ ਕੰਮ ਦੇ ਘੰਟੇ ਘਟਾਉਣ ਵਰਗੀਆਂ ਰਿਆਇਤਾਂ ਪਹਿਲਾਂ ਹੀ ਖਤਮ ਕਰ ਦਿੱਤੀਆਂ ਗਈਆਂ ਸਨ। ਹੁਣ 8 ਨਵੰਬਰ ਤੋਂ ਹਰ ਕਰਮਚਾਰੀ ਨੂੰ ਬਾਇਓਮੈਟ੍ਰਿਕ ਹਾਜ਼ਰੀ ਦਰਜ ਕਰਾਉਣੀ ਪਵੇਗੀ।
ਕੇਂਦਰ ਸਰਕਾਰ ਵੱਲੋਂ ਸਰਕਾਰੀ ਕਰਮਚਾਰੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਾਇਓਮੈਟ੍ਰਿਕ ਮਸ਼ੀਨ ਦੇ ਨੇੜੇ ਸੈਨੀਟਾਈਜ਼ਰ ਰੱਖਣਾ ਲਾਜ਼ਮੀ ਹੋਵੇਗਾ। ਸਾਰੇ ਕਰਮਚਾਰੀਆਂ ਨੂੰ ਹਾਜ਼ਰੀ ਦਰਜ ਕਰਨ ਤੋਂ ਪਹਿਲਾਂ ਅਤੇ ਬਾਅਦ ਵਿਚ ਆਪਣੇ ਹੱਥਾਂ ਨੂੰ ਸੈਨੀਟਾਈਜ਼ ਕਰਨਾ ਪਵੇਗਾ ਕਰਮਚਾਰੀਆਂ ਨੂੰ ਬਾਇਓਮੈਟ੍ਰਿਕ ਹਾਜ਼ਰੀ ਦਰਜ ਕਰਨ ਸਮੇਂ ਆਪਸ ਵਿੱਚ ਛੇ ਫੁੱਟ ਦੀ ਦੂਰੀ ਬਣਾ ਕੇ ਰੱਖਣੀ ਹੋਵੇਗੀ। ਸਾਰੇ ਕਰਮਚਾਰੀਆਂ ਲਈ ਮਾਸਕ ਪਾ ਕੇ ਰੱਖਣਾ ਲਾਜ਼ਮੀ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: