ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਸੀ। ਸਦਨ ਦੀ ਕਾਰਵਾਈ ਦੌਰਾਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ । ਜਿਸ ਤੋਂ ਬਾਅਦ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ ।
ਦਰਅਸਲ, ਇਸ ਦੌਰਾਨ 9 ਅਤੇ 10 ਨਵੰਬਰ ਨੂੰ ਛੁੱਟੀ ਰਹੇਗੀ । ਜਿਸ ਤੋਂ ਬਾਅਦ 11 ਨਵੰਬਰ ਨੂੰ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ । ਇਸ ਦਿਨ ਕੇਂਦਰ ਸਰਕਾਰ ਵੱਲੋਂ BSF ਦਾ ਦਾਇਰਾ ਵਧਾਉਣ ਸਬੰਧੀ ਜਾਰੀ ਨੋਟੀਫਿਕੇਸ਼ਨ ਖ਼ਿਲਾਫ਼ ਵੀ ਮਤਾ ਲਿਆਂਦਾ ਜਾਵੇਗਾ।
ਦੱਸਣਯੋਗ ਹੈ ਕਿ ਵਿਧਾਨ ਸਭਾ ਸੈਸ਼ਨ ਵਿੱਚ ਪੰਜਾਬ ਸਰਕਾਰ ਵੱਲੋਂ ਵ੍ਹਾਈਟ ਪੇਪਰ ‘ਤੇ ਵਿਸ਼ੇਸ਼ ਨਜ਼ਰ ਰਹੇਗੀ ਕਿਉਂਕਿ ਵਿਰੋਧੀ ਧਿਰਾਂ ਨੂੰ ਖਦਸ਼ਾ ਹੈ ਕਿ ਵ੍ਹਾਈਟ ਪੇਪਰ ਸਿਰਫ ਅੱਖਾਂ ਪੂੰਝਣ ਵਾਲੀ ਕਾਰਵਾਈ ਹੋ ਸਕਦੀ ਹੈ ਕਿਉਂਕਿ ਬਿਜਲੀ ਸਮਝੌਤਿਆਂ ਵਿੱਚ ਸਿਆਸੀ ਲੋਕਾਂ ਦੇ ਨਾਲ ਅਫਸਰਸ਼ਾਹੀ ਦੀ ਘੇਰਾਬੰਦੀ ਵੀ ਹੋ ਜਾਣੀ ਹੈ। ਇਸੇ ਦੌਰਾਨ ਕੇਂਦਰੀ ਬਿਜਲੀ ਟ੍ਰਿਬਿਊਨਲ ਨੇ ਕਈ ਬਿਜਲੀ ਸਮਝੌਤਿਆਂ ਨੂੰ ਰੱਦ ਕਰਨ ‘ਤੇ ਵੀ ਰੋਕ ਲਾ ਦਿੱਤੀ ਹੈ, ਜੋ ਪੰਜਾਬ ਸਰਕਾਰ ਲਈ ਵੱਡਾ ਝਟਕਾ ਵੀ ਹੈ।
ਵੀਡੀਓ ਲਈ ਕਲਿੱਕ ਕਰੋ -: