ਪ੍ਰਧਾਨ ਮੰਤਰੀ ਮੋਦੀ ਤੇ ਉੱਤਰ ਪ੍ਰਦੇਸ਼ ਦੇ CM ਯੋਗੀ ਆਦਿਤਿਆਨਾਥ ਨੂੰ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਐਤਵਾਰ ਨੂੰ ਇੱਕ ਟਵਿੱਟਰ ਯੂਜ਼ਰ ਨੇ ਦਿੱਤੀ ਹੈ। ਇਸ ਪੋਸਟ ਦੇ ਸਾਹਮਣੇ ਆਉਣ ਤੋਂ ਬਾਅਦ ਤੋਂ ਹੀ ਪੁਲਿਸ ਅਲਰਟ ‘ਤੇ ਹੈ। ਯੂਪੀ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਦਰਅਸਲ, ਪੁਲਿਸ ਵੱਲੋਂ ਧਮਕੀ ਦੇਣ ਵਾਲੇ ਦੀਪਕ ਸ਼ਰਮਾ ਨਾਮ ਦੇ ਟਵਿੱਟਰ ਅਕਾਊਂਟ ਦੀ ਜਾਣਕਾਰੀ ਜੁਟਾਈ ਜਾ ਰਹੀ ਹੈ। ਇਸ ਧਮਕੀ ਤੋਂ ਬਾਅਦ ਕ੍ਰਾਈਮ ਬ੍ਰਾਂਚ ਤੇ ਆਈਟੀ ਸੇਲ ਦੀਆਂ ਟੀਮਾਂ ਤੇਜ਼ੀ ਨਾਲ ਜਾਂਚ ਵਿੱਚ ਜੁੱਟ ਗਈਆਂ ਹਨ।
ਮਿਲੀ ਜਾਣਕਾਰੀ ਅਨੁਸਾਰ ਦੀਪਕ ਸ਼ਰਮਾ ਦੇ ਨਾਮ ਨਾਲ ਚੱਲ ਰਹੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ ਗਿਆ ਸੀ, ਜਿਸ ਵਿੱਚ ਪੀਐੱਮ ਮੋਦੀ ਤੇ ਯੂਪੀ ਦੇ CM ਆਦਿਤਿਆਨਾਥ ਨੂੰ ਧਮਕੀ ਦਿੱਤੀ ਗਈ ਸੀ। ਪੁਲਿਸ ਸੂਤਰਾਂ ਅਨੁਸਾਰ ਇਸ ਪੋਸਟ ‘ਤੇ ਬਹੁਤ ਸਾਰੀਆਂ ਭੱਦੀਆਂ ਟਿੱਪਣੀਆਂ ਵੀ ਕੀਤੀਆਂ ਗਈਆਂ ਸਨ। ਫਿਲਹਾਲ ਪੁਲਿਸ ਦੀਆਂ ਟੀਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਵਿੱਚ ਜੁੱਟ ਗਈ ਹੈ।
ਦੱਸ ਦੇਈਏ ਕਿ ਡੀਸੀਪੀ ਕ੍ਰਾਈਮ ਪੀਕੇ ਤਿਵਾਰੀ ਵੱਲੋਂ ਟਵਿੱਟਰ ਕੰਪਨੀ ਤੋਂ ਇਸ ਵਿਅਕਤੀ ਦੇ ਅਕਾਊਂਟ ਬਾਰੇ ਜਾਣਕਾਰੀ ਮੰਗੀ ਗਈ ਹੈ ਕਿ ਇਹ ਅਕਾਊਂਟ ਜਿਸ ਨਾਮ ਨਾਲ ਬਣਿਆ ਹੈ ਉਸੇ ਵਿਅਕਤੀ ਦਾ ਹੈ ਜਾਂ ਫਰਜ਼ੀ ਆਈਡੀ ਦੇ ਤੌਰ ‘ਤੇ ਚਲਾਇਆ ਜਾ ਰਿਹਾ ਸੀ। ਇਸਦੀ ਜਾਂਚ ਕੀਤੀ ਜਾ ਰਹੀ ਹੈ।
ਗੌਰਤਲਬ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਦੋਂ ਪੀਐੱਮ ਮੋਦੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੋਵੇ। ਇਸ ਤੋਂ ਪਹਿਲਾਂ ਵੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਸਨੇ ਫੋਨ ‘ਤੇ ਪੀਐੱਮ ਮੋਦੀ ਨੂੰ ਮਾਰਨ ਦੀ ਧਮਕੀ ਦਿੱਤੀ ਸੀ।
ਵੀਡੀਓ ਲਈ ਕਲਿੱਕ ਕਰੋ -: