ਪੰਜਾਬ ਦੇ ਉੱਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਐਡੀਸ਼ਨਲ ਐਡਵੋਕੇਟ ਜਨਰਲ ਲਾਏ ਜਾਣ ‘ਤੇ ਰਾਘਵ ਚੱਢਾ ਨੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ।
ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕਿ ਕਾਂਗਰਸ “ਹਰ ਘਰ ਨੌਕਰੀ” ਦੇ ਆਪਣੇ ਮੁੱਖ ਚੋਣ ਵਾਅਦੇ ਨੂੰ ਪੂਰਾ ਕਰ ਰਹੀ ਹੈ ਪਰ ਨਵੀਂ ਸੋਧ ਨਾਲ। ਜਿਸ ਤਹਿਤ ਨੌਕਰੀਆਂ ਪ੍ਰਾਪਤ ਕਰਨ ਵਾਲੇ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਪਰਿਵਾਰਕ ਮੈਂਬਰ ਹਨ। ਤਾਜ਼ਾ ਲਾਭਪਾਤਰੀ ਡਿਪਟੀ CM ਰੰਧਾਵਾ ਦਾ ਜਵਾਈ ਹੈ। ਚੰਨੀ ਮੁੱਖ ਤੌਰ ‘ਤੇ ਕੈਪਟਨ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ।
ਸਾਬਕਾ ਏ. ਜੀ. ਅਤੁਲ ਨੰਦਾ ਦੀ ਪਤਨੀ ਦੀ ਜਗ੍ਹਾ ਤਰੁਣਵੀਰ ਸਿੰਘ ਲਹਿਲ ਦੀ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਕੀਤੀ ਗਈ ਹੈ। ਖਾਸ ਗੱਲ ਇਹ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਵਿਧਾਇਕ ਫਤਿਹ ਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕਰਨ ਵਾਲਿਆਂ ਵਿੱਚੋਂ ਸੁਖਜਿੰਦਰ ਰੰਧਾਵਾ ਇੱਕ ਸਨ। ਪਰ ਹੁਣ ਉਨ੍ਹਾਂ ਦੇ ਜਵਾਈ ਨੂੰ ਇੱਕ ਅਹਿਮ ਅਹੁਦਾ ਦਿੱਤਾ ਗਿਆ ਹੈ। ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: